Business Khas

Latest news
ਪੰਜਾਬ 'ਚ ਕਿਸ ਤਰੀਕ ਤੋਂ ਸ਼ੁਰੂ ਹੋ ਰਹੀਆਂ ਗਰਮੀਆਂ ਦੀਆਂ ਛੁੱਟੀਆਂ? ਕਮਰਸ਼ੀਅਲ LPG ਸਿਲੰਡਰ ਦੀਆਂ ਕੀਮਤਾਂ ‘ਚ 993 ਰੁਪਏ ਦਾ ਵਾਧਾ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੂਰਬ ਸ਼ਰਧਾ ਪੂਰਵਕ ਮਨਾਇਆ ਗਿਆ ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਕਮਿਸ਼ਨਰੇਟ ਪੁਲਿਸ ਵੱਲੋਂ ਡਾਕਟਰ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਜਲੰਧਰ,ਕਮਿਸ਼ਨਰੇਟ ਪੁਲਿਸ ਨੇ ਬੀਤੇ ਦਿਨੀਂ ਜਲੰਧਰ ਦੇ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਪੁਲਿਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਸੀ.ਪੀ. (ਇਨਵੈਸਟੀਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏ.ਡੀ.ਸੀ.ਪੀ. (ਇਨਵੈਸਟੀਗੇਸ਼ਨ) ਜੇਅੰਤ ਪੁਰੀ ਅਤੇ ਸੀਨੀਅਰ ਅਫ਼ਸਰਾਂ ਦੀ ਅਗਵਾਈ ਵਿੱਚ ਏ.ਸੀ.ਪੀ. (ਡੀ) ਅਮਰਬੀਰ ਸਿੰਘ, ਏ.ਸੀ.ਪੀ. (ਨਾਰਥ) ਅਸ਼ੋਕ ਮੀਨਾ ਅਤੇ ਇੰਸਪੈਕਟਰ ਸਾਹਿਲ ਚੌਧਰੀ ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 8 ਅਤੇ ਇੰਸਪੈਕਟਰ ਸੁਰਿੰਦਰ ਕੁਮਾਰ ਇੰਚਾਰਜ ਸੀ.ਆਈ.ਏ. ਸਟਾਫ਼ ਅਤੇ ਐਸ.ਆਈ. ਮਨਜਿੰਦਰ ਸਿੰਘ ਇੰਚਾਰਜ ਸਪੈਸ਼ਲ ਸੈੱਲ ਦੀਆਂ ਟੀਮਾਂ ਦਾ ਗਠਨ ਕਰਕੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ 28 ਫਰਵਰੀ 2026 ਨੂੰ ਮੁਹੱਲਾ ਸੰਤੋਖਪੁਰਾ ਵਿੱਚ ਇੱਕ ਸਰਕਾਰੀ ਵੈਟਰਨਰੀ ਡਾਕਟਰ ਯਸ਼ਪਾਲ ਦੇ ਘਰ ਦੇ ਬਾਹਰ ਖੜ੍ਹੀ ਕਾਰ ਅਤੇ ਗੇਟ ’ਤੇ ਨਾਮਲੂਮ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ, ਜਿਸ ’ਤੇ ਕਮਿਸ਼ਨਰੇਟ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਡਾਕਟਰ ਯਸ਼ਪਾਲ ਦੇ ਬਿਆਨ ’ਤੇ ਮੁਕੱਦਮਾ ਨੰਬਰ 55 ਮਿਤੀ 28.02.2026 ਅ/ਧ 125,109 ਬੀ.ਐਨ.ਐਸ. ਅਤੇ 25 ਆਰਮਜ਼ ਐਕਟ ਤਹਿਤ ਥਾਣਾ ਡਵੀਜ਼ਨ ਨੰਬਰ 8 ਕਮਿਸ਼ਨਰੇਟ ਜਲੰਧਰ ਵਿੱਚ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ। ਮੁਕੱਦਮੇ ਦੀ ਤਫਤੀਸ਼ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਜਗਜੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਬਡਾਲਾ ਜੌਹਲ ਥਾਣਾ ਜੰਡਿਆਲਾ ਗੁਰੂ ਅੰਮ੍ਰਿਤਸਰ ਨੂੰ ਜੰਡਿਆਲਾ ਗੁਰੂ (ਅੰਮ੍ਰਿਤਸਰ) ਤੋਂ ਕਾਬੂ ਕੀਤਾ ਗਿਆ ਹੈ।