Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਇਆ ਹੋਲੀ ਦਾ ਤਿਉਹਾਰ

ਜਲੰਧਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਥਾਨਕ ਰੈੱਡ ਕਰਾਸ ਦਿਵਿਆਂਗ ਸਕੂਲ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਹੋਲੀ ਦਾ ਤਿਉਹਾਰ ਮਨਾਇਆ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਫਲ ਤੇ ਪਿਚਕਾਰੀਆਂ ਆਦਿ ਵੰਡ ਕੇ ਉਨ੍ਹਾਂ ਨਾਲ ਹੋਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਡਾ. ਅਗਰਵਾਲ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਨਹੀਂ, ਸਗੋਂ ਆਪਸੀ ਪ੍ਰੇਮ, ਏਕਤਾ ਅਤੇ ਸਦਭਾਵਨਾ ਦਾ ਤਿਉਹਾਰ ਹੈ। ਉਨ੍ਹਾਂ ਇਸ ਮੌਕੇ ਸਭ ਨੂੰ ਮਿਲ ਕੇ ਹੋਲੀ ਮਨਾਉਣ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਜਿਥੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਉਥੇ ਹੋਲੀ ਦੇ ਰੰਗ ਵਿੰਭਿਨਤਾ ਵਿੱਚ ਏਕਤਾ ਦਾ ਸੰਦੇਸ਼ ਵੀ ਦਿੰਦੇ ਹਨ। ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਮਾਜ ਦਾ ਅਨਿੱਖੜਵਾਂ ਅੰਗ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ, ਸਗੋਂ ਵਿਲੱਖਣ ਪ੍ਰਤਿਭਾ ਅਤੇ ਹੌਸਲੇ ਦੇ ਮਾਲਕ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ।

ਡਾ. ਅਗਰਵਾਲ ਨੇ ਇਸ ਮੌਕੇ ਰੈੱਡ ਕਰਾਸ ਓਲਡ ਏਜ ਹੋਮ ਦੇ ਬਜ਼ੁਰਗਾਂ ਨੂੰ ਵੀ ਫਲ ਆਦਿ ਵੰਡੇ ਅਤੇ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਇਸ ਪਵਿੱਤਰ ਤਿਉਹਾਰ ਦੇ ਮੌਕੇ ’ਤੇ ਜ਼ਿਲ੍ਹਾ ਵਾਸੀਆਂ ਦੇ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਵੀ ਕੀਤੀ।