Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਤੋਂ ਬਿਨਾਂ ਪਾਰਟੀ ਸਿੱਖ ਭਾਈਚਾਰੇ ਦੀਆਂ ਵੋਟਾਂ ਦੀ ਆਸ ਨਾ ਕਰੇ

ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਤੋਂ ਬਿਨਾਂ ਪਾਰਟੀ ਸਿੱਖ ਭਾਈਚਾਰੇ ਦੀਆਂ ਵੋਟਾਂ ਦੀ ਆਸ ਨਾ ਕਰੇ

ਸਿੱਖ ਤਾਲਮੇਲ ਕਮੇਟੀ ਵੱਖ ਵੱਖ ਪਾਰਟੀਆਂ ਦੇ ਆਗੂ ਪੰਜਾਬ ਆ ਕੇ ਆਪਣੇ ਆਪ ਨੂੰ ਸਿੱਖ ਕੌਮ ਦਾ ਹਮਦਰਦ ਹੋਣ ਦਾ ਜੌ ਦਿਖਾਵਾ ਕਰਦੇ ਗਏ ਹਨ ਜਿਨ੍ਹਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਸ਼ਾਮਿਲ ਹਨ ਇਸ ਤਰ੍ਹਾਂ ਕਰਨ ਨਾਲ ਸਿੱਖ ਵੋਟਾਂ ਕੋਈ ਵੀ ਪਾਰਟੀ ਹਾਸਲ ਨਹੀਂ ਕਰ ਸਕਦੀ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਅਤੇ ਗੁਰਵਿੰਦਰ ਸਿੰਘ ਨਾਗੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜਿੰਨੀਆਂ ਵੀ ਰਾਜਨੀਤਕ ਪਾਰਟੀਆਂ ਹਨ ਇਹ ਸਿੱਖ ਵੋਟਾਂ ਲੈਣ ਲਈ ਤਰਲੋਮੱਛੀ ਹੋ ਰਹੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੇ ਝੂਠੇ ਲਾਰੇ ਲਾਏ ਜਾ ਰਹੇ ਹਨ ਸਾਡੇ ਬੰਦੀ ਸਿੰਘ ਆਪਣੀ ਸਜਾ ਤੋਂ ਕਿਤੇ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਪਰ ਉਨ੍ਹਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਜੌ ਬਿਨਾਂ ਕਿਸੇ ਕਾਰਨ,3ਸਾਲ ਪੰਜਾਬ ਤੋਂ ਬਾਹਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਦੀ ਰਿਹਾਈ ਦੀ ਗੱਲ ਕੋਈ ਪਾਰਟੀ ਗੱਲ ਨਹੀਂ ਕਰ ਰਹੀ ਬੇਅਦਬੀ ਕਾਂਡ ਦੇ ਦੋਸ਼ੀ ਸ਼ਰੇਆਮ ਬਾਹਰ ਘੁੰਮ ਰਹੇ ਹਨ ਓਹਨਾ ਤੇ ਕਾਰਵਾਈ ਕਰਨ ਦੀ ਕੋਈ ਪਾਰਟੀ ਗੱਲ ਨਹੀਂ ਕਰ ਰਹੀ ਫਿਰ ਇਹ ਕਿਸ ਮੂੰਹ ਨਾਲ ਸਿੱਖ ਵੋਟਾਂ ਦੀ ਆਸ ਲਾਈ ਬੈਠੇ ਹਨ ਪਿਛਲੇ ਸਮੇਂ ਆਮ ਆਦਮੀ ਪਾਰਟੀ ਨੂੰ ਵੋਟਾਂ ਪੈਣ ਦਾ ਕਰਨ ਬੇਅਦਬੀ ਕਾਂਡ ਦੇ ਦੋਸ਼ੀ ਆਂ ਨੂੰ ਸਜਾ ਦਿਵਾਉਣ ਦੇ ਲਾਏ ਲਾਰੇ ਕਰਕੇ ਸਿੱਖ ਵੋਟਾਂ ਪੇ ਗਈਆਂ ਸਨ ਪਰ ਹੁਣ ਕੌਮ ਕਿਸੇ ਵੀ ਪਾਰਟੀ ਦੇ ਲਾਰਿਆਂ ਵਿੱਚ ਨਹੀਂ ਆਵੇਗੀ ਆਪਣੇ ਆਪ ਨੂੰ ਸਿੱਖਾਂ ਦੀ ਪ੍ਰਤੀਨਿਧੀ ਅਖਵਾਣ ਵਾਲੀ ਪਾਰਟੀ ਵੀ ਸਿੰਘਾਂ ਦੀ ਰਿਹਾਈ ਦੀ ਗੱਲ ਨਹੀਂ ਕਰ ਰਹੀ ਸਮੁਚੀ ਕੌਮ ਗੋਹ ਨਾਲ ਇਹਨਾਂ ਲੀਡਰਾਂ ਨੂੰ ਵਾਚ ਰਹੀ ਹੈ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਵਾਲੇ ਹੀ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਹੇ ਹਨ ਇਹ ਗੱਲ ਹਰ ਪਾਰਟੀ ਕੰਧ ਤੇ ਲਿਖਿਆ ਪੜ੍ਹ ਲਵੇ