Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਤੋਂ ਬਿਨਾਂ ਕੋਈ ਵੀ ਪਾਰਟੀ ਸਿੱਖ ਭਾਈਚਾਰੇ ਦੀਆਂ ਵੋਟਾਂ ਦੀ ਆਸ

ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਤੋਂ ਬਿਨਾਂ ਕੋਈ ਵੀ ਪਾਰਟੀ ਸਿੱਖ ਭਾਈਚਾਰੇ ਦੀਆਂ ਵੋਟਾਂ ਦੀ ਆਸ

ਬੰਦੀ ਸਿੰਘਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਤੋਂ ਬਿਨਾਂ ਕੋਈ ਵੀ ਪਾਰਟੀ ਸਿੱਖ ਭਾਈਚਾਰੇ ਦੀਆਂ ਵੋਟਾਂ ਦੀ ਆਸ ਨਾ ਕਰੇ। ਸਿੱਖ ਤਾਲਮੇਲ ਕਮੇਟੀ ਵੱਖ ਵੱਖ ਪਾਰਟੀਆਂ ਦੇ ਆਗੂ ਪੰਜਾਬ ਆ ਕੇ ਆਪਣੇ ਆਪ ਨੂੰ ਸਿੱਖ ਕੌਮ ਦਾ ਹਮਦਰਦ ਹੋਣ ਦਾ ਜੌ ਦਿਖਾਵਾ ਕਰਦੇ ਗਏ ਹਨ ਜਿਨ੍ਹਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਸ਼ਾਮਿਲ ਹਨ ਇਸ ਤਰ੍ਹਾਂ ਕਰਨ ਨਾਲ ਸਿੱਖ ਵੋਟਾਂ ਕੋਈ ਵੀ ਪਾਰਟੀ ਹਾਸਲ ਨਹੀਂ ਕਰ ਸਕਦੀ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਅਤੇ ਗੁਰਵਿੰਦਰ ਸਿੰਘ ਨਾਗੀ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਜਿੰਨੀਆਂ ਵੀ ਰਾਜਨੀਤਕ ਪਾਰਟੀਆਂ ਹਨ ਇਹ ਸਿੱਖ ਵੋਟਾਂ ਲੈਣ ਲਈ ਤਰਲੋਮੱਛੀ ਹੋ ਰਹੀਆਂ ਹਨ ਅਤੇ ਤਰ੍ਹਾਂ ਤਰ੍ਹਾਂ ਦੇ ਝੂਠੇ ਲਾਰੇ ਲਾਏ ਜਾ ਰਹੇ ਹਨ ਸਾਡੇ ਬੰਦੀ ਸਿੰਘ ਆਪਣੀ ਸਜਾ ਤੋਂ ਕਿਤੇ ਵੱਧ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਪਰ ਉਨ੍ਹਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਜੌ ਬਿਨਾਂ ਕਿਸੇ ਕਾਰਨ,3ਸਾਲ ਪੰਜਾਬ ਤੋਂ ਬਾਹਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਦੀ ਰਿਹਾਈ ਦੀ ਗੱਲ ਕੋਈ ਪਾਰਟੀ ਗੱਲ ਨਹੀਂ ਕਰ ਰਹੀ ਬੇਅਦਬੀ ਕਾਂਡ ਦੇ ਦੋਸ਼ੀ ਸ਼ਰੇਆਮ ਬਾਹਰ ਘੁੰਮ ਰਹੇ ਹਨ ਓਹਨਾ ਤੇ ਕਾਰਵਾਈ ਕਰਨ ਦੀ ਕੋਈ ਪਾਰਟੀ ਗੱਲ ਨਹੀਂ ਕਰ ਰਹੀ ਫਿਰ ਇਹ ਕਿਸ ਮੂੰਹ ਨਾਲ ਸਿੱਖ ਵੋਟਾਂ ਦੀ ਆਸ ਲਾਈ ਬੈਠੇ ਹਨ ਪਿਛਲੇ ਸਮੇਂ ਆਮ ਆਦਮੀ ਪਾਰਟੀ ਨੂੰ ਵੋਟਾਂ ਪੈਣ ਦਾ ਕਰਨ ਬੇਅਦਬੀ ਕਾਂਡ ਦੇ ਦੋਸ਼ੀ ਆਂ ਨੂੰ ਸਜਾ ਦਿਵਾਉਣ ਦੇ ਲਾਏ ਲਾਰੇ ਕਰਕੇ ਸਿੱਖ ਵੋਟਾਂ ਪੇ ਗਈਆਂ ਸਨ ਪਰ ਹੁਣ ਕੌਮ ਕਿਸੇ ਵੀ ਪਾਰਟੀ ਦੇ ਲਾਰਿਆਂ ਵਿੱਚ ਨਹੀਂ ਆਵੇਗੀ ਆਪਣੇ ਆਪ ਨੂੰ ਸਿੱਖਾਂ ਦੀ ਪ੍ਰਤੀਨਿਧੀ ਅਖਵਾਣ ਵਾਲੀ ਪਾਰਟੀ ਵੀ ਸਿੰਘਾਂ ਦੀ ਰਿਹਾਈ ਦੀ ਗੱਲ ਨਹੀਂ ਕਰ ਰਹੀ ਸਮੁਚੀ ਕੌਮ ਗੋਹ ਨਾਲ ਇਹਨਾਂ ਲੀਡਰਾਂ ਨੂੰ ਵਾਚ ਰਹੀ ਹੈ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਗੱਲ ਕਰਨ ਵਾਲੇ ਹੀ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਹੇ ਹਨ ਇਹ ਗੱਲ ਹਰ ਪਾਰਟੀ ਕੰਧ ਤੇ ਲਿਖਿਆ ਪੜ੍ਹ ਲਵੇ