Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅੰਮ੍ਰਿਤਸਰ ’ਚ ਗੁਰੂ ਨਾਨਕ ਦੇਵ ਹਸਪਤਾਲ ਤੋਂ 4 ਦਿਨਾਂ ਦਾ ਬੱਚਾ ਅਗਵਾ

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਤੋਂ ਇਕ ਘਟਨਾ ਸਾਹਮਣੇ ਆਈ ਹੈ, ਜਿੱਥੇ ਕੇਵਲ ਚਾਰ ਦਿਨਾਂ ਦਾ ਨਵਜੰਮਿਆ ਬੱਚਾ ਅਗਵਾ ਹੋ ਗਿਆ। ਇਸ ਘਟਨਾ ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਕ ਅਣਪਛਾਤੀ ਔਰਤ ਪਿਛਲੇ ਦੋ-ਤਿੰਨ ਦਿਨਾਂ ਤੋਂ ਉਨ੍ਹਾਂ ਦੇ ਕੋਲ ਬੈਠਦੀ ਆ ਰਹੀ ਸੀ ਅਤੇ ਆਪਣੇ ਆਪ ਨੂੰ ਜਾਣ-ਪਛਾਣ ਵਾਲੀ ਵਜੋਂ ਦਰਸਾ ਰਹੀ ਸੀ। ਮਾਪਿਆਂ ਨੇ ਦੱਸਿਆ ਕਿ ਉਹ ਔਰਤ ਹੌਲੀ-ਹੌਲੀ ਭਰੋਸਾ ਜਿੱਤ ਕੇ ਬੱਚੇ ਦੇ ਨੇੜੇ ਆਉਂਦੀ ਰਹੀ ਅਤੇ ਮੌਕਾ ਦੇਖ ਕੇ ਬੱਚੇ ਨੂੰ ਲੈ ਕੇ ਫਰਾਰ ਹੋ ਗਈ। ਪੀੜਤ ਮਾਂ ਨੇ ਇਲਜ਼ਾਮ ਲਗਾਇਆ ਕਿ ਜਦੋਂ ਉਹ ਬੱਚੇ ਨੂੰ ਦੇਖਣ ਲਈ ਵਾਰਡ ਵਿੱਚ ਜਾਣ ਲੱਗੀ ਤਾਂ ਹਸਪਤਾਲ ਦੇ ਕਰਮਚਾਰੀਆਂ ਨੇ ਉਸਨੂੰ ਅੰਦਰ ਜਾਣ ਤੋਂ ਰੋਕ ਦਿੱਤਾ। ਉਸ ਨੇ ਕਿਹਾ ਕਿ ਉਸਨੂੰ ਬਾਹਰ ਕੱਢ ਦਿੱਤਾ ਗਿਆ ਅਤੇ ਇਸ ਦੌਰਾਨ ਬੱਚੇ ਦੇ ਕੋਲ ਤਿੰਨ ਲੋਕ ਬੈਠੇ ਹੋਏ ਸਨ,

ਜਿਨ੍ਹਾਂ ਵਿੱਚੋਂ ਇੱਕ ਅਣਪਛਾਤੀ ਔਰਤ ਵੀ ਸੀ। ਮਾਂ ਨੇ ਸਵਾਲ ਉਠਾਇਆ ਕਿ ਆਖਿਰ ਕਿਸ ਤਰ੍ਹਾਂ ਇੱਕ ਅਣਜਾਣ ਵਿਅਕਤੀ ਨੂੰ ਨਵਜਨਮੇ ਬੱਚੇ ਦੇ ਕੋਲ ਬੈਠਣ ਦੀ ਇਜਾਜ਼ਤ ਦਿੱਤੀ ਗਈ। ਇਸ ਘਟਨਾ ਨੇ ਹਸਪਤਾਲ ਦੀ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਸਥਾਨਕ ਲੋਕਾਂ ‘ਚ ਗੁੱਸਾ ਵਧਦਾ ਜਾ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਇਹ ਸਿਰਫ ਲਾਪਰਵਾਹੀ ਨਹੀਂ, ਸਗੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਵੀ ਹੋ ਸਕਦੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਬੱਚੇ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ ਅਤੇ ਜਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇ ਹਸਪਤਾਲਾਂ ਵਿੱਚ ਹੀ ਨਵਜਨਮੇ ਬੱਚੇ ਸੁਰੱਖਿਅਤ ਨਹੀਂ ਹਨ, ਤਾਂ ਆਮ ਜਨਤਾ ਕਿੱਥੇ ਸੁਰੱਖਿਅਤ ਮਹਿਸੂਸ ਕਰੇਗੀ।