Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਤੋਂ ਜਾਨੋਂ ਮਾਰਨ ਦੀਆਂ ਧਮਕੀ ਮਿਲੀ ਹੈ। ਬੰਬੀਹਾ ਗੈਂਗ ਦੇ ਗੈਂਗਸਟਰ ਲੱਕੀ ਪਟਿਆਲ ਦੀ ਇੱਕ ਆਡੀਓ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਵਿੱਚ ਉਹ ਕਹਿੰਦਾ ਹੈ ਕਿ ਹੁਣ ਮਨਕੀਰਤ ਔਲਖ ਦੀ ਵਾਰੀ ਹੈ। ਉਹ ਜਿੰਨੇ ਮਰਜ਼ੀ ਬੰਦੂਕਧਾਰੀ ਰੱਖ ਸਕਦਾ ਹੈ, ਪਰ ਉਸਦੀ ਵਾਰੀ ਹੁਣ ਆ ਗਈ ਹੈ। ਉਹ ਮੋਹਾਲੀ ਵਿੱਚ ਬੈਠਦਾ ਹੈ ਅਤੇ ਵਿਦੇਸ਼ਾਂ ਤੋਂ ਸਟੋਰੀ ਪੋਸਟ ਕਰਦਾ ਰਹਿੰਦਾ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਸੈਕਟਰ 9 ਵਿੱਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਨੂੰ 12 ਗੋਲੀਆਂ ਮਾਰੀਆਂ ਗਈਆਂ। ਲੱਕੀ ਪਟਿਆਲਾ ਨੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ। ਉਸਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਪੋਸਟ ਵੀ ਕੀਤੀ। ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਲੱਕੀ ਪਟਿਆਲ ਨੇ ਕਿਹਾ ਕਿ ਚੰਡੀਗੜ੍ਹ 9 ਸੈਕਟਰ ’ਚ ਚਰਨਪ੍ਰੀਤ ਨਾਗਰਾ ਦਾ ਜੋ ਕਤਲ ਹੋਇਆ ਹੈ ਇਸਦੀ ਜ਼ਿੰਮੇਵਾਰੀ ਉਹ ਲੈਂਦਾ ਹੈ। ਇਹ ਸਾਡੇ ਐਂਟੀ ਗਰੁੱਪ ਦਾ ਖਬਰੀ ਸੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮੈਂਬਰਾਂ ਦੀ ਸੂਚਨਾ ਦਿੰਦਾ ਸੀ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਵੀ ਸੀ ਪਰ ਉਹ ਅਜਿਹਾ ਕਰਦਾ ਰਿਹਾ।