Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਡਿਜ਼ੀਟਲ ਦੀਦੀ ਤੇ ਸੇਵਾ ਟੂ ਸੈਲਫ਼ ਰਿਲਾਇੰਸ ਕੈਟਾਗਰੀ ’ਚ ਕੀਤਾ ਸਨਮਾਨ ਹਾਸਲ

ਡਿਜ਼ੀਟਲ ਦੀਦੀ ਤੇ ਸੇਵਾ ਟੂ ਸੈਲਫ਼ ਰਿਲਾਇੰਸ ਕੈਟਾਗਰੀ ’ਚ ਕੀਤਾ ਸਨਮਾਨ ਹਾਸਲ

ਜਲੰਧਰ, ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਮੁਹਾਲੀ ਵਿਖੇ ਕਰਵਾਏ ਗਏ ਸਨਮਾਨ ਸਮਾਗਮ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪਾਸੋਂ ਸਨਮਾਨ ਹਾਸਲ ਕਰਨ ਵਾਲੀਆਂ ਮਹਿਲਾ ਉੱਦਮੀਆਂ ਵਿੱਚ 3 ਜ਼ਿਲ੍ਹਾ ਜਲੰਧਰ ਨਾਲ ਸਬੰਧਤ ਮਹਿਲਾ ਉੱਦਮੀ ਵੀ ਸ਼ਾਮਲ ਹਨ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਸਮਾਗਮ ਦੌਰਾਨ ਪੂਜਾ ਪੁੱਤਰੀ ਸੰਜੀਵ ਕੁਮਾਰ ਪਿੰਡ ਭੰਗਾਲਾ ਬਲਾਕ ਨੂਰਮਹਿਲ ਨੂੰ ਡਿਜ਼ੀਟਲ ਦੀਦੀ ਕੈਟਾਗਰੀ ਲਈ, ਅੰਜਲੀ ਪੁੱਤਰੀ ਨਛੱਤਰ ਪਿੰਡ ਪੂਨੀਆ ਬਲਾਕ ਸ਼ਾਹਕੋਟ ਨੂੰ ਸੇਵਾ ਟੂ ਸੈਲਫ਼ ਰਿਲਾਇੰਸ ਅਤੇ ਮੋਨਿਕਾ ਪੁੱਤਰੀ ਗੁਰਮੇਲ ਸਿੰਘ ਵਾਸੀ ਪਿੰਡ ਮਾਣਕੋ ਬਲਾਕ ਆਦਮਪੁਰ ਨੂੰ ਸੇਵਾ ਟੂ ਸੈਲਫ਼ ਰਿਲਾਇੰਸ ਕੈਟਾਗਰੀ ਵਿੱਚ ਵਧੀਆ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਸਨਮਾਨ ਪ੍ਰਾਪਤ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਹਲਕਾ ਪੱਧਰ ਅਤੇ ਜ਼ਿਲ੍ਹਾ ਪੱਧਰ ’ਤੇ ਵੀ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਏ ਗਏ ਹਨ, ਜਿਸ ਦੌਰਾਨ ਵੱਖ-ਵੱਖ ਕੈਟਾਗਰੀਜ਼ ਵਿੱਚ ਵਧੀਆ ਕਾਰਗੁਜ਼ਾਰੀ ਕਰਨ ਵਾਲੀਆ 100-100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਿਸ਼ਨ ਤਹਿਤ ਪੇਂਡੂ ਖੇਤਰਾਂ ਦੀਆਂ ਗਰੀਬ ਔਰਤਾਂ ਨੂੰ ਸਵੈ ਸਹਾਇਤਾ ਸਮੂਹਾਂ ਨਾਲ ਜੋੜ ਕੇ ਉਨ੍ਹਾਂ ਦੇ ਜੀਵਨ ਪੱਧਰ, ਆਰਥਿਕ ਅਤੇ ਸਮਾਜਿਕ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਵਧੀਆ ਕਾਰਗੁਜ਼ਾਰੀ ਵਾਲੇ ਸਵੈ ਸਹਾਇਤਾ ਸਮੂਹਾਂ ਨੂੰ ਰਿਵਾਲਵਿੰਗ ਫੰਡ ਦੇ ਤੌਰ ’ਤੇ 30000 ਰੁਪਏ ਅਤੇ ਕਮਿਊਨਟੀ ਇਨਵੈਸਟਮੈਂਟ ਫੰਡ ਦੇ ਤੌਰ ’ਤੇ 50000 ਰੁਪਏ ਪ੍ਰਤੀ ਗਰੁੱਪ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।ਇਸ ਤੋਂ ਇਲਾਵਾ ਇਨ੍ਹਾਂ ਗਰੁੱਪਾਂ ਨੂੰ ਸੀ.ਸੀ.ਐਲ. ਮੁਹੱਈਆ ਕਰਵਾ ਕੇ ਲਾਇਵਲੀਹੁੱਡ ਨਾਲ ਜੁੜੇ ਕੰਮ ਧੰਦਿਆਂ ਜਿਵੇਂ ਸਕੂਲੀ ਵਰਦੀਆਂ ਦੀ ਸਿਲਾਈ, ਐਗਰੀ ਨਿਯੂਟਰੀ ਗਾਰਡਨ, ਵੇਰਕਾ ਨਾਲ ਕੰਨਵਰਜੈਂਸ ਕਰਕੇ ਡੇਅਰੀ ਦੇ ਕੰਮ ਨਾਲ ਜੋੜਿਆ ਜਾਂਦਾ ਹੈ ਤਾਂ ਜੋ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਦਾ ਜੀਵਨ ਪੱਧਰ ਬਿਹਤਰ ਹੋ ਸਕੇ।

ਇਸ ਮੌਕੇ ਡੀ.ਪੀ.ਐਮ ਸੁਖਵੰਤ ਕੌਰ, ਡੀ.ਐਫ.ਐਮ. ਕੋਮਲ, ਲੇਖਾਕਾਰ ਵਿਕਾਸ ਬਖਸ਼ੀ ਅਤੇ ਆਜੀਵਿਕਾ ਮਿਸ਼ਨ ਦਾ ਬਾਕੀ ਸਟਾਫ਼ ਵੀ ਮੌਜੂਦ ਸੀ।