Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਗੋਲਡਨ ਬਡਜ਼ ਸਕੂਲ, ਵਰੀਆਣਾ ਵਿੱਚ ਗ੍ਰੈਜੂਏਸ਼ਨ ਡੇ ਸਮਾਰੋਹ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ

ਵਰੀਆਣਾ (ਜਲੰਧਰ), ਗੋਲਡਨ ਬਡਜ਼ ਸਕੂਲ ਵੱਲੋਂ ਪ੍ਰੀ-ਨਰਸਰੀ ਤੋਂ ਕਲਾਸ 5ਵੀਂ ਤੱਕ ਦੇ ਵਿਦਿਆਰਥੀਆਂ ਲਈ ਗ੍ਰੈਜੂਏਸ਼ਨ ਡੇ ਸਮਾਰੋਹ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਸਮਾਰੋਹ ਵਿੱਚ ਬੱਚਿਆਂ ਨੇ ਰੰਗ-ਬਿਰੰਗੇ ਪ੍ਰੋਗਰਾਮਾਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੌਕੇ ਦੇ ਮੁੱਖ ਅਤਿਥੀ ਵਜੋਂ  ਮਿਸ ਮੰਜਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ (ਗਣਿਤ), ਲਾਇਲਪੁਰ ਖਾਲਸਾ ਕਾਲਜ ਫ਼ਾਰ ਵੂਮੈਨ, ਜਲੰਧਰ,  ਮਿਸ ਹਰਪ੍ਰੀਤ ਕੌਰ, ਫੈਕਲਟੀ ਮੈਂਬਰ ਅਤੇ ਇੰਚਾਰਜ, ਕੇਸੀਐਲ ਕਾਲਜੀਏਟ ਸੀਨੀਅਰ ਸਕੈਂਡਰੀ ਸਕੂਲ ਫ਼ਾਰ ਗਰਲਜ਼, ਜਲੰਧਰ,  ਤੇਰਾ ਤੇਰਾ ਹੱਟੀ ਦੇ ਪ੍ਰਤਿਨਿਧੀ ਅਤੇ  1313 ਹੱਟੀ ਦੇ ਤਰਵਿੰਦਰ ਸਿੰਘ ਜੀ ਆਪਣੀ ਧਰਮਪਤਨੀ ਸਮੇਤ ਵੀ ਸ਼ਾਮਲ ਹੋਏ।

ਇਸ ਸਮਾਰੋਹ ਵਿੱਚ ਬੱਚਿਆਂ ਦੇ ਨਾਲ ਨਾਲ ਮਾਪਿਆਂ ਨੂੰ ਵੀ ਸੱਦਾ ਦਿੱਤਾ ਗਿਆ, ਜਿੱਥੇ ਮਾਪਿਆਂ ਨੇ ਆਪਣੇ ਬੱਚਿਆਂ ਦੀ ਪ੍ਰਦਰਸ਼ਨੀ ਦੇਖ ਕੇ ਬਹੁਤ ਖੁਸ਼ੀ ਪ੍ਰਗਟ ਕੀਤੀ ਅਤੇ ਸਕੂਲ ਦੇ ਉਪਰਾਲੇ ਦੀ ਖੂਬ ਸਰਾਹਨਾ ਕੀਤੀ।

ਮੁੱਖ ਅਤਿਥੀਆਂ ਨੇ ਵੀ ਬੱਚਿਆਂ ਦੀ ਪ੍ਰਤਿਭਾ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਸਮਾਰੋਹ ਸਕੂਲ ਦੀ ਪ੍ਰਿੰਸੀਪਲ ਰੇਨੂ ਵਾਧਵਾਨ ਜੀ, ਕੋਆਰਡੀਨੇਟਰ ਗਗਨਦੀਪ ਕੌਰ ਜੀ ਅਤੇ ਸਮੂਹ ਸਟਾਫ ਦੀ ਰਹਿਨੁਮਾਈ ਅਤੇ ਮੇਹਨਤ ਨਾਲ ਸਫਲਤਾਪੂਰਵਕ ਸੰਪੰਨ ਹੋਇਆ।