Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦੋ ਸਕੇ ਕਿਸਾਨ ਭਰਾ ਇੱਕ ਦੂਜੇ ਦਾ ਹੱਥ ਫੜਕੇ ਟ੍ਰੇਨ ਅੱਗੇ ਮਾਰੀ ਛਾਲ

ਦੋ ਸਕੇ ਕਿਸਾਨ ਭਰਾ ਇੱਕ ਦੂਜੇ ਦਾ ਹੱਥ ਫੜਕੇ ਟ੍ਰੇਨ ਅੱਗੇ ਮਾਰੀ ਛਾਲ

ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਵਿੱਚ ਕਰਜ਼ੇ ਤੋਂ ਦੁਖੀ ਦੋ ਕਿਸਾਨਾਂ ਨੇ ਖੁਦਕੁਸ਼ੀ ਕਰ ਲਈ। ਹਰੀਨੌ ਪਿੰਡ ਦੇ ਰਹਿਣ ਵਾਲੇ ਜਸਕਰਨ ਸਿੰਘ (38) ਅਤੇ ਉਸਦਾ ਛੋਟਾ ਭਰਾ ਜਸਵਿੰਦਰ ਸਿੰਘ ਉਰਫ਼ ਜੋਰਾ (34) ਨੇ ਸੋਮਵਾਰ ਸਵੇਰੇ ਢਾਬ ਬ੍ਰਾਹਮਣ ਵਾਲਾ ਪਿੰਡ ਨੇੜੇ ਇੱਕ ਦੂਜੇ ਦਾ ਹੱਥ ਫੜਕੇ ਛਿੰਦਵਾੜਾ ਐਕਸਪ੍ਰੈਸ ਦੇ ਅੱਗੇ ਛਾਲ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦਈਏ ਕਿ ਬਲਵੀਰ ਸਿੰਘ ਦੀਆਂ 6 ਧੀਆਂ ਮਗਰੋਂ 2 ਪੁੱਤਰ ਹੋਏ ਸੀ। ਪਰਿਵਾਰ ਕੋਲ ਇੱਕ ਏਕੜ ਤੋਂ ਵੀ ਘੱਟ ਜ਼ਮੀਨ ਸੀ। ਜਿਸ ਦੇ ਚੱਲਦੇ ਦੋਵੇਂ ਭਰਾ ਖੇਤੀ ਲਈ ਜ਼ਮੀਨ ਠੇਕੇ ‘ਤੇ ਲੈ ਕੇ ਆਪਣਾ ਗੁਜ਼ਾਰਾ ਕਰ ਰਹੇ ਸੀ। ਦੋਵੇਂ ਵਿਆਹੇ ਹੋਏ ਸਨ। ਲਗਾਤਾਰ ਫਸਲ ਖਰਾਬ ਹੋਣ ਅਤੇ ਆਪਣੀਆਂ ਭੈਣਾਂ ਦੇ ਵਿਆਹਾਂ ਕਾਰਨ ਉਨ੍ਹਾਂ ‘ਤੇ ਲਗਭਗ 50 ਲੱਖ ਰੁਪਏ ਦਾ ਕਰਜ਼ਾ ਚੜ੍ਹ ਗਿਆ ਸੀ।

ਤਿੰਨ ਮਹੀਨੇ ਪਹਿਲਾਂ ਉਨ੍ਹਾਂ ਨੇ ਚਾਰ ਮਰਲੇ ਜ਼ਮੀਨ ਵੇਚ ਕੇ 25 ਲੱਖ ਰੁਪਏ ਦਾ ਕਰਜ਼ਾ ਉਤਾਰ ਦਿੱਤਾ ਸੀ, ਪਰ 25 ਲੱਖ ਰੁਪਏ ਅਜੇ ਵੀ ਬਕਾਇਆ ਸੀ। ਇਸ ਤੋਂ ਇਲਾਵਾ ਨੌਂ ਮਹੀਨੇ ਪਹਿਲਾਂ ਖਰੀਦੇ ਗਏ ਟਰੈਕਟਰ ਦੀਆਂ ਕਿਸ਼ਤਾਂ ਵੀ ਬਕਾਇਆ ਸੀ। ਇਸ ਦੌਰਾਨ, ਆਲੂ ਦੀ ਫਸਲ, ਜੋ ਉਨ੍ਹਾਂ ਦੀ ਉਮੀਦ ਦਾ ਸਰੋਤ ਸੀ, ਖਰਾਬ ਹੋ ਗਈ। ਪਿੰਡ ਵਾਸੀਆਂ ਦੇ ਮੁਤਾਬਿਕ ਦੋਵੇਂ ਭਰਾ ਪਿਛਲੇ ਕੁਝ ਦਿਨਾਂ ਤੋਂ ਪਰੇਸ਼ਾਨ ਸਨ ਅਤੇ ਕਿਸੇ ਨਾਲ ਜ਼ਿਆਦਾ ਗੱਲ ਨਹੀਂ ਕਰ ਰਹੇ ਸਨ। ਜਸਕਰਨ ਆਪਣੇ ਪਿੱਛੇ ਪਤਨੀ ਅਤੇ 6 ਸਾਲ ਦੀ ਧੀ ਛੱਡ ਗਿਆ ਹੈ, ਅਤੇ ਜਸਵਿੰਦਰ ਆਪਣੀ ਪਤਨੀ ਅਤੇ 4 ਸਾਲ ਦੀ ਧੀ ਛੱਡ ਗਿਆ ਹੈ। ਉਨ੍ਹਾਂ ਦੇ ਬਜ਼ੁਰਗ ਮਾਪੇ ਵੀ ਬੇਸਹਾਰਾ ਹਨ। ਪਿੰਡ ਦੀ ਗੁਰਦੁਆਰਾ ਕਮੇਟੀ ਨੇ ਪਰਿਵਾਰ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ ਹੈ, ਅਤੇ ਕਿਸਾਨ ਸੰਗਠਨਾਂ ਨੇ ਪ੍ਰਭਾਵਿਤ ਪਰਿਵਾਰਾਂ ਲਈ 10-10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।