Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਹਰਿਆਣਾ ਅਤੇ ਦਿੱਲੀ ਸਮੇਤ 10 ਰਾਜਾਂ ‘ਚ ਮੀਂਹ ਦਾ ਅਲਰਟ

ਦਿੱਲੀ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਇਨੀਂ ਦਿਨੀਂ ਬੱਦਲਾਂ ਨੇ ਡੇਰਾ ਲਾਇਆ ਹੋਇਆ ਹੈ। ਭਾਰਤੀ ਮੌਸਮ ਵਿਭਾਗ ਨੇ 31 ਮਾਰਚ ਤੱਕ ਪੱਛਮੀ ਹਿਮਾਲੀਅਨ ਖੇਤਰ, ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਅਤੇ ਉੱਤਰ-ਪੂਰਬੀ ਰਾਜਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਰਾਜਾਂ ਵਿੱਚ ਮਹੀਨੇ ਦੇ ਅੰਤ ਤੱਕ ਮੀਂਹ, ਬਰਫ਼ਬਾਰੀ, ਤੇਜ਼ ਹਵਾਵਾਂ ਦੇ ਨਾਲ-ਨਾਲ ਬਿਜਲੀ ਲਿਸ਼ਕਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿੱਚ ਇਹ ਤਬਦੀਲੀ ‘ਪੱਛਮੀ ਵਿਘਨ’ ਕਾਰਨ ਦੇਖਣ ਨੂੰ ਮਿਲੇਗੀ, ਜਿਸ ਨਾਲ ਕੁਝ ਰਾਜਾਂ ਵਿੱਚ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਪੂਰਬੀ ਹਿੱਸਿਆਂ ਵਿੱਚ 31 ਮਾਰਚ ਤੱਕ ਗਰਜ-ਚਮਕ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ।