Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪੰਜਾਬ ਸਰਕਾਰ ਨੇ ਸੂਬੇ ਨੂੰ ਵਿਕਾਸ ਪਖੋਂ ਮੁੜ ਲੀਹ ’ਤੇ ਲਿਆਂਦਾ : ਮੋਹਿੰਦਰ ਭਗਤ

ਜਲੰਧਰ,ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਵਾਰਡ ਨੰਬਰ 41 ਦੇ ਮੁਹੱਲਾ ਸਰੀਫ਼ਪੁਰਾ, ਬੂਟਾ ਮੰਡੀ ਅਤੇ ਵਾਰਡ ਨੰਬਰ 56 ਦੀ ਮਿੱਠੂ ਬਸਤੀ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ।

ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ, ਜਿਸ ਸਦਕਾ ਸੂਬੇ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਗਿਆ ਹੈ।ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਇਕ ਨਾਗਰਿਕ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਤੋਂ ਬਹੁਤ ਖੁਸ਼ ਨਜ਼ਰ ਆ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।

ਸ਼੍ਰੀ ਭਗਤ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵਲੋਂ ਅੱਜ 109 ਨਵੇਂ ਹੋਰ ਆਮ ਆਦਮੀ ਕਲੀਨਿਕ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨ ਦਾ ਸਵਾਗਤ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਚ ਜਲੰਧਰ ਜ਼ਿਲ੍ਹੇ ਦੇ 9 ਨਵੇਂ ਆਮ ਆਦਮੀ ਕਲੀਨਿਕ ਕੇਂਦਰ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਬਸਤੀ ਸ਼ੇਖ, ਮਲਕੋ ਤਰਾੜ, ਓਲਡ ਤਹਿਸੀਲ ਕਰਤਾਰਪੁਰ, ਰਹਿਮਾਨਪੁਰ, ਸਾਬੋਵਾਲ, ਨੰਗਲ ਸ਼ਾਮਾ, ਫਿਲੌਰ, ਗੋਰਾਇਆ ਅਤੇ ਨਕੋਦਰ ਵਿਖੇ 9 ਹੋਰ ਨਵੇਂ ਆਮ ਆਦਮੀ ਕਲੀਨਿਕ ਸਿਹਤ ਸਹੂਲਤਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 75 ਹੋ ਗਈ ਹੈ।