Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਜ਼ਿਲ੍ਹੇ ’ਚ ‘ਮੇਰੀ ਰਸੋਈ’ ਯੋਜਨਾ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਜਲੰਧਰ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਕੂਲਾਂ ਵਿੱਚ ਫਲਦਾਰ, ਹਰਬਲ ਅਤੇ ਸਬਜ਼ੀਆਂ ਦੇ ਗਾਰਡਨ ਬਣਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਖਾਣ ਲਈ ਪੌਸ਼ਟਿਕ ਖੁਰਾਕ ਮੁਹੱਈਆ ਹੋ ਸਕੇ।

ਇਥੇ ਸਰਕਟ ਹਾਊਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਸਿੱਖਿਆ, ਬਾਗਬਾਨੀ, ਖੇਤੀਬਾੜੀ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਸਕੂਲਾਂ ਦੇ ਕਿਚਨ ਗਾਰਡਨਾਂ ਵਿੱਚ ਰਸਾਇਣਿਕ ਖਾਦਾਂ ਦੀ ਬਜਾਏ ਜੈਵਿਕ ਖਾਦ ਵਰਤਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬੱਚਿਆਂ ਨੂੰ ਗੁਣਵੱਤਾ ਭਰਪੂਰ ਫਲ ਤੇ ਸਬਜ਼ੀਆਂ ਮਿਲ ਸਕਣ।

ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਿੱਡ-ਡੇ ਮੀਲ ਕੁੱਕ ਵਰਕਰਾਂ ਨੂੰ ਸਿਖ਼ਲਾਈ ਦੇਣ ਲਈ ਸਲਾਨਾ ਕੈਲੰਡਰ ਬਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਖਾਣੇ ਨਾਲ ਸਬੰਧਤ ਜ਼ਰੂਰੀ ਹਦਾਇਤਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਜਾ ਕੇ ਕਿਚਨ ਗਾਰਡਨ ਸਬੰਧੀ ਸਬੰਧਤਾਂ ਨੂੰ ਲੋੜੀਂਦੀ ਸਿਖ਼ਲਾਈ ਦੇਣ ਦੇ ਨਿਰਦੇਸ਼ ਵੀ ਦਿੱਤੇ।