Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਕੂਲ ਤੋਂ ਗੈਰ-ਹਾਜ਼ਰ ਹੋਣ ‘ਤੇ ਬੱਚਿਆਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ ਡਿਟੇਲ

ਸਕੂਲ ਤੋਂ ਗੈਰ-ਹਾਜ਼ਰ ਹੋਣ ‘ਤੇ ਬੱਚਿਆਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ ਡਿਟੇਲ

ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਦੇ ਖੇਤਰ ‘ਚ ਇੱਕ ਵੱਡਾ ਫੈਸਲਾ ਲਿਆ ਹੈ। ਇਸ ਤਹਿਤ ਜਿਹੜਾ ਵੀ ਬੱਚਾ ਸਕੂਲ ਤੋਂ ਗੈਰ-ਹਾਜ਼ਰ ਰਹੇਗਾ, ਉਸ ਦੀ ਡਿਟੇਲ ਉਨ੍ਹਾਂ ਦੇ ਮਾਪਿਆਂ ਨੂੰ ਭੇਜੀ ਜਾਵੇਗੀ। ਜੇਕਰ ਬੱਚਾ 2-3 ਦਿਨ ਤੋਂ ਜ਼ਿਆਦਾ ਦਿਨਾਂ ਲਈ ਗੈਰ-ਹਾਜ਼ਰ ਰਹਿੰਦਾ ਹੈ ਤਾਂ ਉਨ੍ਹਾਂ ਦੇ ਮਾਪਿਆਂ ਨਾਲ ਨਿੱਜੀ ਤੌਰ ‘ਤੇ ਸੰਪਰਕ ਕਰਕੇ ਉਨ੍ਹਾਂ ਤੋਂ ਇਸ ਦਾ ਕਾਰਨ ਪੁੱਛਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਫੈਸਲਾ 1 ਅਪ੍ਰੈਲ ਤੋਂ ਲਾਗੂ ਹੋ ਜਾਵੇਗਾ। ਸੀਐਮ ਨੇ ਇਹ ਜਾਣਕਾਰੀ ਉਸ ਸਮੇਂ ਦਿੱਤੀ ਜਦੋਂ ਉਹ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਆਪਣੀ ਸਰਕਾਰ ਦੀਆਂ ਸਿੱਖਿਆ ਵਿਭਾਗ ‘ਚ ਉਪਲੱਬਧੀਆਂ ਬਾਰੇ ਦੱਸ ਰਹੇ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਅਧਿਆਪਕ ਗੈਰ-ਹਾਜ਼ਰ ਹੁੰਦਾ ਹੈ ਤਾਂ ਉਸ ਦੀ ਜਾਣਕਾਰੀ ਉਨ੍ਹਾਂ ਦੇ ਸੀਨੀਅਰ ਅਫ਼ਸਰਾਂ ਨੂੰ ਵੀ ਜਾਵੇਗੀ ਹੀ, ਪਰ ਇਸ ਦੇ ਨਾਲ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਸਕੂਲ ‘ਚੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਆਪਕਾਂ ਬਾਰੇ ਡਿਟੇਲ ਭੇਜੀ ਜਾਵੇਗੀ। ਇਸ ਦੇ ਨਾਲ ਸਕੂਲ ਮੈਨੇਜਮੈਂਟ ਕਮੇਟੀ ਨੂੰ ਇਹ ਜਾਣਕਾਰੀ ਦਿੱਤੀ ਜਾਵੇਗੀ ਤੇ ਜੇਕਰ ਅਧਿਆਪਕ ਜ਼ਿਆਦਾ ਸਮੇਂ ਕਿਸੇ ਕਾਰਨ ਗੈਰ-ਹਾਜ਼ਰ ਰਹਿਣਾ ਚਾਹੁੰਦਾ ਹੈ ਤਾਂ ਉਸ ਦੀ ਥਾਂ ਕਿਸੇ ਹੋਰ ਅਧਿਆਪਕ ਦੀ ਡਿਊਟੀ ਲਗਾਈ ਜਾਵੇਗੀ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸੁਵਿਧਆਵਾਂ ਪਹਿਲਾਂ ਪ੍ਰਾਈਵੇਟ ਸਕੂਲਾਂ ‘ਚ ਹੁੰਦੀਆਂ ਸਨ, ਪਰ ਹੁਣ ਸਰਕਾਰੀ ਸਕੂਲਾਂ ‘ਚ ਵੀ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ।