Business Khas

Latest news
ਬਸਤੀ ਸ਼ੇਖ ਦੇ ਸਤਰਾਂ ਮੁਹੱਲਾ ਵਿੱਚ ਲੰਬੇ ਬਿਜਲੀ ਕੱਟਾਂ ਨੇ ਲੋਕਾਂ ਦਾ ਜੀਣਾ ਕੀਤਾ ਮੁਸ਼ਕਲ, 1912 ਹੈਲਪਲਾਈਨ ਵੀ ਨਹੀਂ ... ਜਲੰਧਰ ਜ਼ਿਲ੍ਹੇ ‘ਚ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ’ਚ 6ਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਸੋਸ਼ਲ ਮੀਡੀਆ ਪੱਤਰਕਾਰਾਂ ਲਈ ਬਦਲਦਾ ਦੌਰ, ਏਆਈ ਅਤੇ ਨਵੀਂ ਟੈਕਨਾਲੋਜੀ ਬਣੀ ਵੱਡੀ ਚੁਣੌਤੀ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੀ ਪਤਨੀ ਚੇਨੰਮਾ ਦਾ ਦੇਹਾਂਤ ਭਾਰਤ ਦੇ ਪੁਲਾੜ ਇਤਿਹਾਸ ‘ਚ ਇਤਿਹਾਸਕ ਪਲ, ਵਿਕਰਮ-1 ਸ੍ਰੀਹਰੀਕੋਟਾ ਤੋਂ ਲਾਂਚ ਕੈਨੇਡਾ ਦੀ ਜਿੰਮ ਤੋਂ ਸਿੱਖ ਸ਼ਖਸ ਨੂੰ ਕੱਢਿਆ ਗਿਆ ਬਾਹਰ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਲੂ ਦਾ ਅਲਰਟ ਪੰਜਾਬ ਵਿਚ ਔਰਤਾਂ ਨੂੰ 1000 ਰੁਪਏ ਸਕੀਮ ਵਿਚ ਫਰਜ਼ੀਵਾੜਾ ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ 
You are currently viewing ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮ

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੈਰ-ਕਾਨੂੰਨੀ ਅਸਲਾ ਤਸਕਰੀ ਗਿਰੋਹ ਦਾ ਪਰਦਾਫਾਸ਼; 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸ ਬਰਾਮ

ਜਲੰਧਰ, 4 ਅਪ੍ਰੈਲ : ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ।ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਪੁਲਿਸ ਨੇ ਇੱਕ ਅਸਲਾ ਤਸਕਰ ਨੂੰ ਕਾਬੂ ਕਰਕੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਹ ਕਾਰਵਾਈ ਐਸ.ਪੀ. ( ਤਫਤੀਸ਼) ਵਿਨੀਤ ਅਹਿਲਾਵਤ ਅਤੇ ਡੀ.ਐਸ.ਪੀ.( ਤਫਤੀਸ਼) ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਦਕਿ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ.ਆਈ.ਏ. ਸਟਾਫ ਵੱਲੋਂ ਮਹੱਤਵਪੂਰਣ ਸੂਚਨਾ ਪ੍ਰਦਾਨ ਕੀਤੀ ਗਈ।

ਇੰਸਪੈਕਟਰ ਪੁਸ਼ਪ ਬਾਲੀ ਵੱਲੋਂ ਤਿਆਰ ਕੀਤੀ ਗਈ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ. ਸਟਾਫ ਦੀ ਟੀਮ, ਜਿਸਦੀ ਅਗਵਾਈ ਏ.ਐਸ.ਆਈ. ਰਾਜਬੀਰ ਸਿੰਘ ਕਰ ਰਹੇ ਸਨ, ਵੱਲੋਂ 03.04.2026 ਨੂੰ ਥਾਣਾ ਪਤਾਰਾ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ। ਚੈਕਿੰਗ ਦੌਰਾਨ ਇੱਕ ਨੌਜਵਾਨ, ਜੋ ਬਿਨਾਂ ਨੰਬਰ ਵਾਲੇ ਮੋਟਰਸਾਈਕਲ ‘ਤੇ ਆ ਰਿਹਾ ਸੀ, ਨੇ ਪੁਲਿਸ ਨੂੰ ਦੇਖਦੇ ਹੀ ਮੁੜਣ ਦੀ ਕੋਸ਼ਿਸ਼ ਕੀਤੀ। ਨੌਜਵਾਨ ਨੂੰ ਸ਼ੱਕ ਦੇ ਆਧਾਰ ‘ਤੇ ਤੁਰੰਤ ਕਾਬੂ ਕਰ ਲਿਆ ਗਿਆ।ਪੁੱਛਗਿੱਛ ਦੌਰਾਨ ਉਸਨੇ ਆਪਣੀ ਪਛਾਣ ਸੂਰਜ ਕੁਮਾਰ ਉਰਫ਼ ਲਾਡੀ ਵਾਸੀ ਪਿੰਡ ਸ਼ੇਖੇਵਾਲ, ਥਾਣਾ ਸ਼ਾਹਕੋਟ, ਜ਼ਿਲ੍ਹਾ ਜਲੰਧਰ ਵਜੋਂ ਦੱਸੀ। ਉਸ ਕੋਲੋਂ ਤਲਾਸ਼ੀ ਦੌਰਾਨ 3 ਪਿਸਤੌਲ .32 ਬੋਰ ਮੈਗਜ਼ੀਨਾਂ ਸਮੇਤ, 2 ਜ਼ਿੰਦਾ ਕਾਰਤੂਸ .32 ਬੋਰ, 2 ਦੇਸੀ ਕੱਟੇ .315 ਬੋਰ, 2 ਜ਼ਿੰਦਾ ਕਾਰਤੂਸ .315 ਬੋਰ (ਕੁੱਲ 5 ਪਿਸਤੌਲ ਅਤੇ 04 ਜ਼ਿੰਦਾ ਕਾਰਤੂਸ) ਅਤੇ ਇੱਕ ਮੋਟਰਸਾਈਕਲ ਬਰਾਮਦ ਹੋਏ।