ਪਟਿਆਲਾ ਦੀ ਅਦਾਲਤ ਨੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੂੰ ਇੱਕ ਦਿਨ ਦੇ ਹੋਰ ਪੁਲਿਸ ਰਿਮਾਂਡ ‘ਤੇ ਭੇਜਿਆ ਹੈ ਇਸ ਤੋਂ ਪਹਿਲਾਂ ਬਲਾਤਕਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨ ਮਾਜਰਾ ਨੂੰ ਐਤਵਾਰ ਨੂੰ ਉਨ੍ਹਾਂ ਦੇ ਚਾਰ ਦਿਨਾਂ ਦੇ ਪੁਲਿਸ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੁਲਿਸ ਨੇ ਹੋਰ ਪੁੱਛਗਿੱਛ ਲਈ 10 ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ। ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਪਠਾਨ ਮਾਜਰਾ ਨੂੰ ਸੱਤ ਦਿਨਾਂ ਦਾ ਰਿਮਾਂਡ ਦੇ ਦਿੱਤਾ। ਪਠਾਨ ਮਾਜਰਾ ਨੂੰ ਹਾਲ ਹੀ ਵਿੱਚ ਮੱਧ ਪ੍ਰਦੇਸ਼ ਦੇ ਗਵਾਲੀਅਰ ਨੇੜੇ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।
ਜ਼ਿਕਰਯੋਗ ਹੈ ਕਿ ਜ਼ੀਰਕਪੁਰ ਦੀ ਇੱਕ ਔਰਤ ਦੀ ਸ਼ਿਕਾਇਤ ਦੇ ਆਧਾਰ ‘ਤੇ 1 ਸਤੰਬਰ, 2025 ਨੂੰ ਪਟਿਆਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿੱਚ ਪਠਾਨ ਮਾਜਰਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਸ ‘ਤੇ ਬਲਾਤਕਾਰ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਪਠਾਨ ਮਾਜਰਾ ਹਰਿਆਣਾ ਦੇ ਕਰਨਾਲ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਭੱਜ ਗਿਆ। ਪਟਿਆਲਾ ਪੁਲਿਸ ਪਠਾਨ ਮਾਜਰਾ ਨੂੰ ਫੜਨ ਲਈ ਪਹੁੰਚੀ।ਦੋਸ਼ ਹੈ ਕਿ ਪਠਾਨ ਮਾਜਰਾ ਦੇ ਸਾਥੀਆਂ ਨੇ ਪੁਲਿਸ ਟੀਮ ‘ਤੇ ਪੱਥਰਬਾਜ਼ੀ ਕੀਤੀ ਅਤੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ। ਪਠਾਨ ਮਾਜਰਾ ਬਾਅਦ ਵਿੱਚ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ। ਇਸ ਦੌਰਾਨ, ਪਤਾ ਲੱਗਾ ਕਿ ਪਠਾਨ ਮਾਜਰਾ ਆਸਟ੍ਰੇਲੀਆ ਭੱਜ ਗਿਆ ਸੀ।
