Business Khas

You are currently viewing ਆਧਿਆਪਕ ਜਥੇਬੰਦੀਆ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਆਧਿਆਪਕ ਜਥੇਬੰਦੀਆ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਜਲੰਧਰ, ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਬਾਕੀ ਆਧਿਆਪਕ ਜਥੇਬੰਦੀਆ ਵਲੋਂ ਪੰਜਾਬ ਸਰਕਾਰ ਵੱਲੋ ਵਾਅਦਾ ਖਿਲਾਫੀ ਕਰਨ ਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ।

ਇਸ ਸਫ਼ੇ ਸਾਂਝਾ ਅਧਿਆਪਕ ਮੋਰਚਾ ਦੇ ਆਗੁਆਂ ਨਵਪ੍ਰੀਤ ਸਿੰਘ ਬੱਲੀ , ਕਰਨੈਲ ਫਿਲੌਰ, ਮੰਗਤ ਸਿੰਘ, ਤੀਰਥ ਸਿੰਘ ਬਾਸੀ, ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਨਾਲ ਸਿੱਖਿਆ ਮੰਤਰੀ ਪੰਜਾਬ ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਰੀਵਿਊ ਪਟੀਸ਼ਨ ਦਰਜ ਕਰਨ ਦਾ ਵਾਅਦਾ ਕੀਤਾ ਗਿਆ ਸੀ ਜਿਹੜਾ ਵਫਾ ਨਹੀਂ। ਓਹਨਾਂ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਵਿਧਾਨ ਸਭਾ ਵਿੱਚ ਟੈੱਟ ਸਬੰਧੀ ਕੋਈ ਚਰਚਾ ਨਾ ਕਰਕੇ ਕੀਤੇ ਵਾਅਦੇ ਨੂੰ ਤੋੜਿਆ ਹੈ ਜਿਸ ਦੀ ਆਗੁਆਂ ਵਲੋਂ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਰਾਜ ਸਭਾ ਵਿੱਚ ਸੰਸਦ ਮੈਂਬਰ ਜੋਹਨ ਬਿਰਟਾਸ (ਸੀ ਪੀ ਆਈ ਐੱਮ) ਵਲੋਂ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਪੇਸ਼ ਕੀਤੇ ਪ੍ਰਾਈਵੇਟ ਬਿੱਲ ਨੂੰ ਤਰੁੰਤ ਪਾਸ ਕੀਤਾ ਜਾਵੇ। ਇਸ ਸਮੇਂ ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਅਤੇ ਨਾ ਹੀ ਮੁਲਾਜਮਾਂ ਦਾ 16% ਪਿਛਲਾ ਮਹਿੰਗਾਈ ਭੱਤਾ ਲਾਗੂ ਕੀਤਾ ਹੈ ਤੇ ਉਲਟਾ ਪੰਜਾਬ ਸਰਕਾਰ ਮਾਨਯੋਗ ਕੋਰਟ ਵਿੱਚ ਮਹਿੰਗਾਈ ਭੱਤਾ ਨੂੰ ਦੇਣ ਤੋਂ ਮੁਨਕਰ ਹੋਣ ਦਾ ਘੋਸ਼ਣਾ ਪੱਤਰ ਪੇਸ਼ ਕਰ ਰਹੀਂ ਹੈ।

ਇਸ ਸਮੇਂ ਆਗੂਆਂ ਨੇ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਖ਼ਤਮ ਕੀਤੀਆਂ ਜਾਣ। ਇਸ ਸਮੇਂ ਬਲਜੀਤ ਸਿੰਘ ਕੁਲਾਰ, ਪ੍ਰੇਮ ਕੁਮਾਰ, ਸੁੱਖਵਿੰਦਰ ਸਿੰਘ ਮੱਕੜ, ਵੇਦ ਰਾਜ, ਕਮਲ ਦੇਵ ਨਕੋਦਰ, ਰਾਕੇਸ਼ ਕੁਮਾਰ, ਫਿਲੌਰ , ਅਰਜਨ ਬਰਾੜ, ਗੁਰਿੰਦਰ ਸਿੰਘ, ਕੁਲਭੂਸ਼ਣ ਗੁਪਤਾ ਨਕੋਦਰ, ਮੰਗਲਜੀਤ ਸਿੰਘ,ਮਨਵਿੰਦਰ ਪਾਲ ਸਿੰਘ, ਜਗਸੀਰ ਫ਼ਿਲੌਰ, ਬਖਸ਼ੀ ਰਾਮ ਫਿਲੌਰ, ਇੰਦਰਜੀਤ ਕੌਰ, ਸਹਦੇਵ ਗਿੱਲ, ਮਿਨਾਕਸ਼ੀ, ਇੰਦੂ ਸ਼ਰਮਾਂ, ਅਮਨਦੀਪ ਕੌਰ ਆਦਿ ਹਾਜ਼ਰ ਸਨ।