Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਪ੍ਰੈਲ ਨੂੰ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਹੋਣਗੇ ਬਤੌਰ ਮੁੱਖ ਮਹਿਮਾਨ ਸ਼ਾਮਿਲ

ਜਲੰਧਰ, ਮੁੱਖ ਖੇਤੀਬਾੜੀ ਅਫ਼ਸਰ ਡਾ.ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਜਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 10 ਅਪ੍ਰੈਲ 2026 ਨੂੰ ਜਿਲ੍ਹਾ ਜਲੰਧਰ ਦੇ ਪਿੰਡ ਤਾਜਪੁਰ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।

ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਧਰਤੀ ਮਾਤਾ ਬਚਾਓ ਅਭਿਆਨ ਨੂੰ ਸਮਰਪਿਤ ਖੇਤੀ ਕੈਂਪ ਦੌਰਾਨ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਕੈਂਪ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਸੰਯੁਕਤ ਡਾਇਰੇਕਟਰ ਖੇਤੀਬਾੜੀ(ਇਨਪੁੱਟਸ) ਡਾ. ਗੁਰਨਾਮ ਸਿੰਘ ਵਲੋਂ ਕੈਂਪ ਦੀ ਪ੍ਰਧਾਨਗੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਓਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਅਤੇ ਖੇਤੀਬਾੜੀ ਵਿਭਾਗ ਦੇ ਅਫਸਰ ਪਹੁੰਚ ਰਹੇ ਹਨ। ਉਹਨਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਮਿਤੀ 10 ਅਪ੍ਰੈਲ ਨੂੰ ਪਿੰਡ ਤਾਜਪੁਰ ਵਿਖੇ ਲਗਾਏ ਜਾ ਰਹੇ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਕੇ ਖੇਤੀਬਾੜੀ ਮਾਹਿਰਾਂ ਦੇ ਸੁਝਾਵਾਂ ਅਨੁਸਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਕੇ ਸੂਬੇ ਦੀ ਆਰਥਿਕ ਪ੍ਰਗਤੀ ਵਿੱਚ ਵੱਡਮੁੱਲਾ ਯੋਗਦਾਨ ਪਾਉਣ।