Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣਗੇ 13ਅਪ੍ਰੈਲ ਨੂੰ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣਗੇ 13ਅਪ੍ਰੈਲ ਨੂੰ

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣਗੇ 13ਅਪ੍ਰੈਲ ਨੂੰ ਨਿਕਲ ਰਹੇ ਵਿਸ਼ਾਲ ਖ਼ਾਲਸਾ ਮਾਰਚ ਲਈ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ ਅਤੇ ਵੱਖ ਵੱਖ ਜਥੇਬੰਦੀਆਂ ਆਪਣੇ ਤੋਰ ਤੇ ਮੀਟਿੰਗਾਂ ਕਰਕੇ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਸੰਬੰਧੀ ਫੈਸਲੇ ਕਰ ਰਹੀਆਂ ਇਸੇ ਲੜੀ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਲੰਧਰ ਯੂਨਿਟ ਦੇ ਮੈਂਬਰਾਂ ਦੀ ਇਕ ਮੀਟਿੰਗ ਪ੍ਰਧਾਨ ਮਨਦੀਪ ਸਿੰਘ ਸਮਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੋਹਨ ਸਿੰਘ ਸ਼ੇਰਗਿੱਲ ਮੇਜਰ ਸਿੰਘ ਜੌਹਲ ਤਰਲੋਕ ਸਿੰਘ ਦਾਦੂਵਾਲ ਹਰਪਾਲ ਸਿੰਘ ਬੱਲ ਭਗਵੰਤ ਸਿੰਘ ਮੁੱਖ ਬੁਲਾਰਾ ਹਰਵਿੰਦਰ ਸਿੰਘ ਢੰਡੋਰਾ ਸੁੱਖਵਿੰਦਰ ਸਿੰਘ ਸਰਪੰਚ ਸਮੇਤ ਕਈ ਮੈਂਬਰ ਸ਼ਾਮਲ ਹੋਏ

ਮੀਟਿੰਗ ਵਿੱਚ 13 ਅਪ੍ਰੈਲ ਨੂੰ ਗੁਰਦਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਤੋਂ ਨਿਕਲ ਰਹੇ ਖਾਲਸਾ ਮਾਰਚ ਸਬੰਧੀ ਪਰਬੰਧਕਾਂ ਦੇ ਸੱਦੇ ਬਾਰੇ ਵਿਚਾਰ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਕਾਰਾ ਦੇ ਵੱਡੇ ਕਾਫਲੇ ਨਾਲ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਖਾਲਸਾ ਮਾਰਚ ਦੇ ਪਰਬੰਧਕਾਂ ਹਰਪਾਲ ਸਿੰਘ ਚੱਡਾ ਕਮਲਜੀਤ ਸਿੰਘ ਟੋਨੀ ਹਰਪ੍ਰੀਤ ਸਿੰਘ ਨੀਟੂ ਤਜਿੰਦਰ ਸਿੰਘ ਪਰਦੇਸੀ ਨੇ ਕਿਸਾਨ ਯੂਨੀਅਨ ਦੇ ਫੈਸਲੇ ਦਾ ਸਵਾਗਤ ਕੀਤਾ ਅਤੇ ਦਸਿਆ ਏਸੇ ਤਰ੍ਹਾਂ ਵੱਖ ਵੱਖ ਜਥੇਬੰਦੀਆਂ ਆਪਣੇ ਤੋਰ ਤੇ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਦੇ ਫੈਸਲੇ ਕਰ ਰਹੀਆਂ ਹਨ ਓਹਨਾ ਦੱਸਿਆ ਕਿ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ ਵੱਖ ਵੱਖ ਇਸਤਰੀ ਸਤਸੰਗ ਸਭਾਵਾਂ ਦੇ ਕੀਰਤਨੀ ਜਥੇ ਖਾਲਸਾ ਮਾਰਚ ਵਿੱਚ ਸ਼ਾਮਲ ਹੋਣਗੇ