Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ

ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ

ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਪੰਜਾਬ ਵਿਧਾਨ ਸਭਾ ਵਿਚ ਸਰਬਸੰਮਤੀ ਨਾਲ ਬੇਅਦਬੀ ਸਬੰਧੀ ਸੋਧ ਬਿੱਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਨੇ ਜਿਥੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ ਉਥੇ ਓਹਨਾ ਪਾਰਟੀਆਂ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਹੈ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਦਮਨਪਰੀਤ ਸਿੰਘ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ

2015ਤੋਂ ਬਾਅਦ ਪੰਜਾਬ ਵਿੱਚ ਜਿਨੀ ਵਾਰ ਵੀ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ ਕਿਸੇ ਵੀ ਕੇਸ ਵੀ ਦੋਸ਼ੀਆਂ ਸਜਾ ਨਹੀ ਮਿਲੀ ਹੈ ਕੋਈ ਦੋਸ਼ੀ ਫੜਿਆ ਵੀ ਜਾਂਦਾ ਹੈ ਤਾਂ ਦੂਜੇ ਦਿਨ ਉਸਦੀ ਜਮਾਨਤ ਹੋ ਜਾਂਦੀ ਹੈ ਜਿਸ ਤੇ ਦੋਸੀਆਂ ਦੇ ਹੌਂਸਲੇ ਹੋਰ ਵੀ ਵਧ ਜਾਂਦੇ ਹਨ ਜਿਸ ਕਰਕੇ ਬੇਅਦਬੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ ਪਰ ਹੁਣ ਜਿਹੜਾ ਬਿਲ ਪਾਸ ਕੀਤਾ ਗਿਆ ਹੈ ਉਸ ਵਿੱਚ ਬੇਅਦਬੀ ਕਰਨ ਤੇ 7ਸਾਲ ਤੋਂ ਉਮਰ ਕੈਦ ਦੀ ਸਜਾ ਰੱਖੀ ਗਈ ਹੈ ਅਤੇ ਗੈਰ ਜ਼ਮਾਨਤੀ ਧਾਰਾ ਬਣਾਈ ਗਈ ਹੈ ਅਤੇ 20ਲੱਖ ਤੱਕ ਜੁਰਮਾਨਾ ਦੀ ਵਿਵਸਥਾ ਕੀਤੀ ਹੈ ਉੱਕਤ ਆਗੂਆਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਇਸ ਬਿਲ ਤੇ ਜਲਦੀ ਤੋ ਜਲਦੀ ਸਾਈਨ ਕੀਤੇ ਹਨ ਤਾਂ ਨੂੰ ਇਹ ਬਿੱਲ ਕਾਨੂੰਨ ਦੀ ਸ਼ਕਲ ਧਾਰ ਸਕੇ ਅਤੇ ਆਸ ਪ੍ਰਗਟ ਕੀਤੀ ਕਿ ਇਸ ਬਿਲ ਦੇ ਕਾਨੂੰਨ ਬਣਾਏ ਜਾਣ ਨਾਲ ਬੇਅਦਬੀ ਦੀਆਂ ਘਟਨਾਵਾਂ ਨੂੰ ਠੱਲ ਪਾਉਣ ਵਿੱਚ ਮਦਦ ਮਿਲੇਗੀ