Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ

ਜਲੰਧਰ, 17 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੀਰਵਾਰ ਸ਼ਾਮ ਤੱਕ 10012 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 6182 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਨਗਰੇਨ ਵੱਲੋਂ 2954 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2229 ਮੀਟ੍ਰਿਕ ਟਨ, ਪਨਸਪ ਵੱਲੋਂ 790 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 153 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 56 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ, ਨਾਲੋ-ਨਾਲ ਲਿਫ਼ਟਿੰਗ ਅਤੇ ਅਦਾਇਗੀ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕਿਸਾਨਾਂ ਅਤੇ ਮਜ਼ਦੂਰਾਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ, ਬੈਠਣ ਦੀ ਵਿਵਸਥਾ, ਬਿਜਲੀ, ਸ਼ੈੱਡ, ਪਖਾਨੇ ਆਦਿ ਦੇ ਢੁੱਕਵੇਂ ਬੰਦੋਬਸਤ ਹੋਣੇ ਚਾਹੀਦੇ ਹਨ।ਸ਼੍ਰੀ ਵਾਲੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।