Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ

ਜਲੰਧਰ, ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏ.ਪੀ.ਜੇ. ਸਕੂਲ ਦੇ ਸਹਿਯੋਗ ਨਾਲ ਅੱਜ ‘ਸਾਈਕਲੋਥਾਨ 4.0’ ਕਰਵਾਈ ਗਈ।

ਸਾਈਕਲੋਥਾਨ ਵਿੱਚ ਕਰੀਬ 2 ਹਜ਼ਾਰ ਭਾਗੀਦਾਰਾਂ ਨੇ ਹਿੱਸਾ ਲੈਂਦਿਆਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਹੋਣ ਦਾ ਸੱਦਾ ਦਿੱਤਾ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਾਈਕਲੋਥਾਨ ਨੂੰ ਏ.ਪੀ.ਜੇ. ਸਕੂਲ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਖੁਦ ਵੀ ਸਾਈਕਲੋਥਾਨ ਵਿੱਚ ਹਿੱਸਾ ਲੈਂਦਿਆਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਮਜ਼ਬੂਤ ਲੋਕ ਲਹਿਰ ਉਸਾਰਨ ਦਾ ਸੱਦਾ ਦਿੱਤਾ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਵਿੱਚ ਹਰ ਵਰਗ ਦੇ ਲੋਕਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਲੜਾਈ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਖਿਲਾਫ਼ ਇਕਜੁੱਟ ਕਰਨ ਅਤੇ ਖਾਸ ਕਰ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਗਤੀਵਿਧੀਆਂ ਤਹਿਤ ਇਹ ਉਪਰਾਲਾ ਕੀਤਾ ਗਿਆ ਹੈ, ਜਿਸ ਨੂੰ ਜਲੰਧਰ ਵਾਸੀਆਂ ਨੇ ਭਰਵਾਂ ਹੁੰਗਾਰਾਂ ਦਿੰਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਨਸ਼ਿਆਂ ਦੇ ਕੋਹੜ ਨੂੰ ਵੱਢਣ ਲਈ ਪੰਜਾਬ ਸਰਕਾਰ ਦੇ ਨਾਲ ਖੜ੍ਹੇ ਹਨ।