Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ

ਜਲੰਧਰ, ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜਲੰਧਰ ਵਿਖੇ 28444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 24721 ਮੀਟਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਾਫ਼ ਸਫ਼ਾਈ, ਛਾਂ, ਤਰਪਾਲਾਂ, ਬਾਰਦਾਨਾ ਤੋਂ ਇਲਾਵਾ ਹੋਰ ਸਹੂਲਤਾਂ ਦਾ ਪ੍ਰਬੰਧ ਅਧਿਕਾਰੀਆਂ ਵਲੋਂ ਪਹਿਲਾਂ ਹੀ ਕੀਤਾ ਗਿਆ ਹੈ। ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਣਕ ਦੀ ਅਦਾਇਗੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।