Business Khas

Latest news
किसानों को फसल की बिक्री के लिए मंडियों में कोई मुश्किल पेश नहीं आने दी जाएगी पंजाब सरकार नशों के खिलाफ निर्णायक लड़ाई लड़ रही है : मोहिंदर भगत   ਸ਼੍ਰੋਮਣੀ ਕਮੇਟੀ ਪ੍ਰਧਾਨ ਆਪਣੀਆਂ ਜੁੰਮੇਵਾਰੀਆਂ ਤੋਂ ਭਗੋੜੇ ਨਾ ਹੋਣ : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਸ जालंधर नॉर्थ के वार्ड-83 में पेयजल समस्या दूर, मेयर वनीत धीर ने नए ट्यूबवेल का किया उद्घाटन SIR: ਜਿਨ੍ਹਾਂ 20 ਸੂਬਿਆਂ ‘ਚ ਵੋਟਾਂ ਕੱਟੀਆਂ ਗਈਆਂ, ਉੱਥੇ ਮੁੜ ਮੁਹਿੰਮ ਚਲਾਏਗਾ ਚੋਣ ਕਮਿਸ਼ਨ ਤਰਨਤਾਰਨ ਬਾਰਡਰ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਦੀ ਕਾਰਵਾਈ ‘ਚ 2 ਘੁਸਪੈਠੀਏ ਢੇਰ अमेरिका: सज़ा-ए-मौत पाने वाली क़ैदी दो ज़हरीले इंजेक्शन के बाद भी ज़िंदा ਮੁੱਕੇਬਾਜ਼ੀ 'ਚ ਜਿੱਤਿਆ ਸੋਨ ਤਗਮਾ, ਭਾਰਤ ਦੀ ਦੂਜੀ ਮਹਿਲਾ ਬਣੀ ਮਾਨਸਾ ਜੇਲ੍ਹ ‘ਚ ਪਾਸਟਰ ਬਜਿੰਦਰ ਸਿੰਘ ਦੀ ਅਚਾਨਕ ਵਿਗੜੀ ਤਬੀਅਤ भक्ति के मार्ग पर संकल्प अडिग हो, सिर जाए पर कदम न डगमगाए- नवजीत भारद्वाज
You are currently viewing ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ

ਅਕਾਲੀ ਦਲ ਦੇ ਦੋ ਧੜਿਆਂ ਵਿਚ ਹੋਇਆ ਗੱਠਜੋੜ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਾਲੇ ਗਠਜੋੜ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ‘ਬਾਗੀ’ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੂੰ ਇਸ ਨਵੇਂ ਬਣੇ ਗਠਜੋੜ ਦੀ ਤਾਲਮੇਲ ਕਮੇਟੀ ਦਾ ਮੁਖੀ (ਕਨਵੀਨਰ) ਬਣਾਇਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ), ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਇਆ ਇੱਕ ਧੜਾ ਹੈ। ਉੱਥੇ ਹੀ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਬੰਦ ਹੈ।

ਮਨਪ੍ਰੀਤ ਸਿੰਘ ਇਯਾਲੀ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ-”ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀਆਂ ਵੱਲੋਂ ਪਹਿਲੀ ਮੀਟਿੰਗ ਕਰਕੇ ਗੱਠਜੋੜ ਕਰਦਿਆਂ “ਪੰਥਕ ਏਕਤਾ ਤਾਲਮੇਲ ਕਮੇਟੀ” ਬਣਾਈ ਗਈ। ਜਿਸ ਦਾ ਦਾਸ ਨੂੰ ਸਰਬਸਮੰਤੀ ਨਾਲ #ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਤਹਿਤ ਅਸੀਂ ਦੋਵਾਂ ਪੰਥਕ ਅਕਾਲੀ ਧਿਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।

2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਹੁਕਮਨਾਮੇ ਸਾਹਿਬ ਤਹਿਤ ਜੋ ਪੰਥਕ ਏਕਤਾ ਦਾ ਕਾਰਜ ਅਧੂਰਾ ਪਿਆ ਸੀ। ਉਸ ਦੀ ਆਰੰਭਤਾ ਤੇ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ ਤੇ ਸਾਡੀ ਪਿਛਲੇ ਸਮਿਆਂ ਵਿਚ ਚੱਲ ਰਹੀਆਂ ਕੋਸ਼ਿਸ਼ਾਂ ਤੇ ਮਿਹਨਤ ਨੂੰ ਬੂਰ ਪਿਆ ਹੈ। ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਹੋਰ ਮਜ਼ਬੂਤ ਕਰਨ ਲਈ ਤੇ ਪੰਥਕ ਏਕਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਜਿਸ ਤਹਿਤ ਅਸੀ ਸਾਰੀਆਂ ਪੰਥਕ, ਸਮਾਜਿਕ-ਧਾਰਮਿਕ , ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਗੱਠਜੋੜ ਦਾ ਹਿੱਸਾ ਬਣਨ ਤੇ ਇਸ ਕਾਰਜ ਵਿਚ ਉਹ ਸਾਡਾ ਸਾਥ ਦੇਣ ਤਾਂ ਜੋ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਕੰਮ ਕਰ ਸਕੀਏ।”