Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪੰਜਾਬ ਭਾਜਪਾ ਦੇ ਸਾਬਕਾ ਇੰਚਾਰਜ ਦਾ ਦੇਹਾਂਤ

ਪੰਜਾਬ ਭਾਜਪਾ ਦੇ ਸਾਬਕਾ ਇੰਚਾਰਜ ਦਾ ਦੇਹਾਂਤ

ਲੇਖਕ, ਸਾਬਕਾ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਬਲਬੀਰ ਪੁੰਜ (Balbir Punj passes away) ਦਾ ਨੋਇਡਾ ਦੇ ਮੈਟਰੋ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸ਼ੁੱਕਰਵਾਰ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਸ਼ਨੀਵਾਰ ਸ਼ਾਮ ਨੂੰ ਆਖਰੀ ਸਾਹ ਲਿਆ।

ਬਲਬੀਰ ਪੁੰਜ ਨੋਇਡਾ ਦੇ ਸੈਕਟਰ-17 ਵਿੱਚ ਰਹਿੰਦੇ ਸਨ। ਉਨ੍ਹਾਂ ਦੀ ਇੱਕ ਧੀ ਵਿਦੇਸ਼ ਵਿੱਚ ਰਹਿੰਦੀ ਹੈ, ਜਦੋਂ ਕਿ ਦੂਜੀ ਦਿੱਲੀ ਵਿੱਚ। ਉਨ੍ਹਾਂ ਨੇ 2000 ਤੋਂ 2006 ਤੱਕ ਉੱਤਰ ਪ੍ਰਦੇਸ਼ ਅਤੇ 2008 ਤੋਂ 2014 ਤੱਕ ਓਡੀਸ਼ਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਵਜੋਂ ਸੇਵਾ ਨਿਭਾਈ। ਬਲਬੀਰ ਪੁੰਜ ਨੇ ਭਾਜਪਾ ਦੇ ਅੰਦਰ ਰਾਸ਼ਟਰੀ ਸਕੱਤਰ ਅਤੇ ਆਲ ਇੰਡੀਆ ਉਪ ਪ੍ਰਧਾਨ ਦੇ ਅਹੁਦੇ ਵੀ ਸੰਭਾਲੇ।

ਪਾਰਟੀ ਨੇ ਉਨ੍ਹਾਂ ਨੂੰ ਕੇਰਲ, ਪੰਜਾਬ, ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਰਗੇ ਪ੍ਰਮੁੱਖ ਰਾਜਾਂ ਦਾ ਇੰਚਾਰਜ ਵੀ ਨਿਯੁਕਤ ਕੀਤਾ। ਉਨ੍ਹਾਂ ਨੇ ਦੇਸ਼ ਭਰ ਦੇ ਕਈ ਪ੍ਰਮੁੱਖ ਅਖਬਾਰਾਂ ਅਤੇ ਰਸਾਲਿਆਂ ਵਿੱਚ ਰਾਸ਼ਟਰੀ ਰਾਜਨੀਤੀ ਅਤੇ ਆਰਥਿਕ ਮੁੱਦਿਆਂ ਉਤੇ ਸੁਤੰਤਰ ਲਿਖਤਾਂ ਦਾ ਯੋਗਦਾਨ ਪਾਇਆ। ਉਨ੍ਹਾਂ ਦਾ ਛੋਟਾ ਭਰਾ ਨੋਇਡਾ ਦੇ ਸੈਕਟਰ-47 ਵਿੱਚ ਰਹਿੰਦਾ ਹੈ। ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸੈਕਟਰ-47 ਵਿੱਚ ਉਨ੍ਹਾਂ ਦੇ ਭਰਾ ਦੇ ਘਰ ਲਿਜਾਇਆ ਜਾਵੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਲਬੀਰ ਪੁੰਜ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਇੱਕ ਉਘੇ ਲੇਖਕ, ਚਿੰਤਕ ਅਤੇ ਸਤਿਕਾਰਤ ਬੁੱਧੀਜੀਵੀ ਦੱਸਿਆ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਅਣਥੱਕ ਯਤਨ ਕੀਤੇ ਅਤੇ ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਰਿਹਾ। ਉਨ੍ਹਾਂ ਅਨੁਸਾਰ ਪੁੰਜ ਨੇ ਵਿਦਿਆਰਥੀਆਂ, ਪੇਸ਼ੇਵਰਾਂ ਅਤੇ ਬੁੱਧੀਜੀਵੀਆਂ ਨੂੰ ਪਾਰਟੀ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਅਤੇ ਉਹ ਗੁਜਰਾਤ ਸਮੇਤ ਕਈ ਰਾਜਾਂ ਦੇ ਇੰਚਾਰਜ ਵੀ ਰਹੇ।