Business Khas

Latest news
ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ ਜਨਗਣਨਾ-2027 : ਗਣਨਾਕਾਰਾਂ ਤੇ ਸੁਪਰਵਾਈਜ਼ਰਾਂ ਨੂੰ ਨਿਯੁਕਤੀ ਪੱਤਰ ਵੰਡੇ
You are currently viewing ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਅਗਲੇ ਤਿੰਨ ਦਿਨਾਂ ਲਈ ਪੰਜਾਬ ‘ਚ ਲੂ  ਦੇ ਨਾਲ-ਨਾਲ ਗਰਮ ਰਾਤ ਯਾਨੀ ਕਿ ਰਾਤ ਦਾ ਤਾਪਮਾਨ ਵੀ ਵੱਧ ਰਹਿਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਲੂ ਦੇ ਅਲਰਟ ਦੇ ਚੱਲਦੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਪਬਲਿਕ ਐਡਵਾਈਜਰੀ ਜਾਰੀ ਕੀਤੀ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਲੂ ਦੇ ਹਾਲਾਤਾਂ ‘ਚ ਆਪਣਾ ਕਿਸ ਤਰੀਕੇ ਨਾਲ ਖਿਆਲ ਰੱਖਣਾ ਹੈ।

ਆਓ ਜਾਣਦੇ ਹਾਂ ਕਿ ਸਾਨੂੰ ਐਡਵਾਈਜਰੀ ਅਨੁਸਾਰ ਕੀ ਕਰਨਾ ਚਾਹੀਦਾ ਹੈ ਤੇ ਕਿੰਨਾ ਗੱਲਾਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਲੂ ਤੋਂ ਬਚਣ ਲਈ ਕੀ ਕਰਨਾ ਹੈ? ਖਾਣ-ਪੀਣ ਦਾ ਧਿਆਨ ਵਾਰ-ਵਾਰ ਪਾਣੀ ਪੀਓ, ਭਾਵੇਂ ਤੁਹਾਨੂੰ ਪਿਆਸ ਨਾ ਵੀ ਹੋਵੇ ਤਾਂ ਵੀ ਪਾਣੀ ਪੀਂਦੇ ਰਹੋ। ਯਾਤਰਾ ਕਰਦੇ ਸਮੇਂ ਪੀਣ ਵਾਲਾ ਪਾਣੀ ਆਪਣੇ ਨਾਲ ਰੱਖੋ। ਤਰਜੀਹੀ ਤੌਰ ‘ਤੇ ਪਾਣੀ, ਨਿੰਬੂ ਪਾਣੀ (ਨਿੰਬੂ ਪਾਣੀ), ਲੱਸੀ, ਛਾਛ, ਜਲਜੀਰਾ, ਆਮ ਪੰਨਾ, ਨਾਰੀਅਲ ਪਾਣੀ ਜਾਂ ਹੋਰ ਸਥਾਨਕ ਤੌਰ ‘ਤੇ ਉਪਲਬਧ ਕੁਦਰਤੀ ਪੀਣ ਵਾਲੇ ਪਦਾਰਥ ਲਓ।