Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼

ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼

ਜਲੰਧਰ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਨੇ  ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਖੁਰਾਕ ਤੇ ਸਿਵਲ ਸਪਲਾਈਜ਼, ਮੰਡੀ ਬੋਰਡ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਖ਼ਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਦੇ ਅੰਦਰ ਮੰਡੀਆਂ ਤੋਂ ਖ਼ਰੀਦੀ ਗਈ ਕਣਕ ਦਾ ਸਟਾਕ ਚੁੱਕਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਮੰਡੀ ਵਾਈਜ਼ ਲਿਫ਼ਟਿੰਗ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਜਿਨ੍ਹਾਂ ਮੰਡੀਆਂ ਵਿੱਚ ਭੰਡਾਰਨ ਦੀ ਸਮਰੱਥਾ ਘੱਟ ਹੈ, ਉਨ੍ਹਾਂ ਵਿੱਚੋਂ ਫ਼ਸਲ ਦੀ ਚੁਕਾਈ ਪਹਿਲ ਦੇ ਆਧਾਰ ’ਤੇ ਕਰਵਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ 5 ਲੱਖ 27 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਜਦਕਿ ਪਿਛਲੇ ਸੀਜ਼ਨ ਦੌਰਾਨ 514721 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ।