Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ ‘ਚ 6 ਗੀਤ

ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ ‘ਚ 6 ਗੀਤ

ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ ‘ਚ 6 ਗੀਤ ਨਹੀਂ ਗਾ ਸਕੇਗਾ। ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਬੰਗਲੁਰੂ ਨੇ ਉਸਨੂੰ ਇੱਕ ਨੋਟਿਸ ਜਾਰੀ ਕੀਤਾ ਹੈ।

ਪੁਲਿਸ ਨੂੰ ਇਹ ਹੁਕਮ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। “ਗੈਂਗਸਟਾ”(Gangsta) ਗੀਤ ਨੂੰ ਕਿਸੇ ਵੀ ਹਾਲਤ ਵਿੱਚ ਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਇਹ ਨਿਰਦੇਸ਼ ਬੱਚਿਆਂ ਦੀ ਮਾਨਸਿਕ ਸਿਹਤ ਦੀ ਰੱਖਿਆ ਅਤੇ ਉਨ੍ਹਾਂ ‘ਤੇ ਮਾੜੇ ਪ੍ਰਭਾਵਾਂ ਨੂੰ ਰੋਕਣ ਲਈ ਜਾਰੀ ਕੀਤੇ ਗਏ ਹਨ।

ਕਰਨ ਔਜਲਾ ਨੂੰ ਉਸਦੇ ਕੁਝ ਖ਼ਾਸ ਗਾਣੇ ਜਿਵੇਂ ਕਿ “ਅਧਿਆ,” “ਚਿੱਟਾ ਕੁੜਤਾ,” “ਸ਼ਰਾਬ 2,” “ਫਿਊ ਡੇਜ਼,” “ਬੰਦੂਕ” ਅਤੇ ਖਾਸ ਕਰਕੇ “ਗੈਂਗਸਟਾ” ਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਸ਼ਿਕਾਇਤ ਵਿੱਚ ਆਰੋਪ ਲਗਾਇਆ ਗਿਆ ਹੈ ਕਿ ਇਹ ਗਾਣੇ ਸ਼ਰਾਬ, ਡਰੱਗ (ਨਸ਼ੀਲੇ ਪਦਾਰਥਾਂ) ਅਤੇ ਬੰਦੂਕ ਨੂੰ ਪ੍ਰਮੋਟ ਕਰਦੇ ਹਨ। ਰਾਓ ਨੇ ਦਲੀਲ ਦਿੱਤੀ ਕਿ ਅਜਿਹੇ ਗਾਣਿਆਂ ਦਾ ਕੋਮਲ ਦਿਮਾਗ ਵਾਲੇ ਬੱਚਿਆਂ (ਖਾਸ ਕਰਕੇ 5 ਸਾਲ ਤੋਂ ਵੱਧ ਉਮਰ ਦੇ ਬੱਚਿਆਂ, ਜਿਨ੍ਹਾਂ ਨੂੰ ਸ਼ੋਅ ਵਿੱਚ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ) ਦੀ ਮਾਨਸਿਕ ਸਿਹਤ ‘ਤੇ ਨੁਕਸਾਨਦੇਹ ਪ੍ਰਭਾਵ ਪੈਂਦਾ ਹੈ।