Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ

ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ

ਜਲੰਧਰ, ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਤੇਜ ਮੋਹਨ ਨਗਰ ਅਤੇ ਵਾਰਡ ਨੰਬਰ 41, 44 ਵਿਖੇ 84 ਲੱਖ ਰੁਪਏ ਨਾਲ ਮੁਕੰਮਲ ਹੋਣ ਵਾਲੀਆਂ ਸੜਕਾਂ ਤੇ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।

ਸ੍ਰੀ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾਈ ਜਾ ਰਹੀ ਹੈ ਅਤੇ ਸੂਬੇ ਦਾ ਚਹੁੰਮੁੱਖੀ ਵਿਕਾਸ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀ ਮੌਜੂਦਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲੋਕ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੇ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ।