Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ

ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ

ਜਲੰਧਰ/ਨਕੋਦਰ, 21 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਮਹਿਲਾਵਾਂ ਨੂੰ ਰੋਜ਼ਗਾਰ ਮੁਖੀ ਸਿਖ਼ਲਾਈ ਪ੍ਰਦਾਨ ਕਰਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਨਕੋਦਰ ਵਿਖੇ ਚੱਲ ਰਹੇ ਸਕਿੱਲ ਸੈਂਟਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ ਯੋਜਨਾ’ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਜਲੰਧਰ ਦੇ ਸਹਿਯੋਗ ਨਾਲ ਮਹਿਲਾਵਾਂ ਨੂੰ ‘ਨਿਊ ਚਾਈਲਡ ਐਂਡ ਮਦਰ ਕੇਅਰ’ ਕੋਰਸ ਕਰਵਾਇਆ ਜਾ ਰਿਹਾ ਹੈ।

ਇਸ ਕੋਰਸ ਲਈ ਨਕੋਦਰ ਦੇ ਸੈਲਫ਼ ਹੈਲਪ ਗਰੁੱਪਾਂ ਵਿੱਚੋਂ 30 ਉਮੀਦਵਾਰ ਚੁਣੀਆਂ ਗਈਆਂ ਹਨ, ਜੋ ਇਸ ਟ੍ਰੇਨਿੰਗ ਵਿੱਚ ਭਾਗ ਲੈ ਰਹੀਆਂ ਹਨ। ਕੋਰਸ ਦੀ ਸਮਾਪਤੀ ਉਪਰੰਤ ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਵੱਲੋਂ ਨਕੋਦਰ ਵਿਖੇ ਚੱਲ ਰਹੇ ਇਸ ਸਕਿੱਲ ਟ੍ਰੇਨਿੰਗ ਸੈਂਟਰ ਦਾ ਦੌਰਾ ਕੀਤਾ ਗਿਆ।