Business Khas

Latest news
ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ ਵੈਸ਼ਨੋ ਦੇਵੀ ਮੰਦਰ ਵਿੱਚ ਆਸਥਾ ਚੜ੍ਹਾਵੇ ਦੀ ਚਾਂਦੀ ਚ 95% ਮਿਲਾਵਟ ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ
You are currently viewing ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ
Shadow of the hand holding a knife on wall background

ਆਂਗਣਵਾੜੀ ਸੈਂਟਰ ਵਿੱਚ ਔਰਤ ਦਾ ਬੇਰਹਿਮੀ ਨਾਲ ਕਤਲ

ਹਲਕਾ ਲੰਬੀ ਦੇ ਧੀਨ ਪੈਂਦੇ ਪਿੰਡ ਫਤਿਹਪੁਰ ਮਣੀਆਂ ਦੇ ਵਿੱਚ ਆਂਗਣਵਾੜੀ ਕੇਂਦਰ ਵਿੱਚ ਇੱਕ ਰਮਨਦੀਪ ਕੌਰ ਨਾਂ ਦੀ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਦੇ ਨਾਲ ਇੱਕ ਅਣਪਛਾਤੇ ਵਿਅਕਤੀ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਕਰਕੇ ਫਰਾਰ ਹੋਣ ਲੱਗੇ ਵਿਅਕਤੀ ਦੀ ਭੱਜਣ ਦੀ ਵੀਡੀਓ ਸੀਸੀਟੀਵੀ ਕੈਮਰਿਆਂ ਦੇ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਲੰਬੀ ਅਤੇ ਥਾਣਾ ਲੰਬੀ ਐਸਐਚਓ ਅਤੇ ਉਹਨਾਂ ਦੀ ਟੀਮ ਮੌਕੇ ਉੱਪਰ ਪਹੁੰਚ ਪੂਰੀ ਘਟਨਾ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕਰ ਰਹੀ ਹੈ ਮੌਕੇ ਉੱਤੇ ਪਹੁੰਚੀਆਂ ਹੋਈਆਂ ਫੋਰੈਂਸਿੰਗ ਟੀਮਾਂ ਦੇ ਵੱਲੋਂ ਵੀ ਪੂਰੀ ਘਟਨਾ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਉੱਥੇ ਹੀ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਲੰਬੀ ਹਰਬੰਸ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ ਇਸ ਘਟਨਾ ਬਾਰੇ ਜਾਣਕਾਰੀ ਮਿਲੀ ਸੀ  ਕਿ ਕਿਸੇ ਵਿਅਕਤੀ ਵੱਲੋਂ ਫਤਿਹਪੁਰ ਮਣੀਆਂ ਦੇ ਆਂਗਣਵਾੜੀ ਸੈਂਟਰ ਦੇ ਵਿੱਚ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਦੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਫਿਲਹਾਲ ਪੁਲਿਸ ਦੇ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਪੂਰੇ ਮਾਮਲੇ ਦੀ ਬਾਰੀਕੀ ਦੇ ਨਾਲ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਉਕਤ ਮਹਿਲਾ ਨੂੰ ਕਤਲ ਕਰਨ ਦੇ ਕਾਰਨ ਕੋਈ ਸਾਹਮਣੇ ਨਹੀਂ ਆਇਆ ਹੈ। ਉੱਥੇ ਹੀ ਮ੍ਰਿਤਕ ਮਹਿਲਾ ਰਮਨਦੀਪ ਕੌਰ ਦੇ ਪਤੀ ਦੇ ਕਹਿਣਾ ਸੀ ਕਿ ਉਨ੍ਹਾਂ ਦੀ ਪਤਨੀ ਰੋਜ਼ਾਨਾ ਦੀ ਤਰ੍ਹਾਂ ਸਵੇਰੇ 8 ਵਜੇ ਆਂਗਣਵਾੜੀ ਸੈਂਟਰ ਵਿੱਚ ਆਏ ਸਨ ਪਰ ਅੱਜ ਜਦੋਂ ਉਹ ਮੰਡੀ ਦੇ ਵਿੱਚ ਆਪਣੇ ਕੰਮ ਉਤੇ ਸਨ ਤਾਂ ਉਹਨਾਂ ਨੂੰ ਇਸ ਘਟਨਾ ਬਾਰੇ ਸੂਚਨਾ ਮਿਲੀ ਤੇ ਉਹ ਤੁਰੰਤ ਹੀ ਆਂਗਣਵਾੜੀ ਸੈਂਟਰ ਪਹੁੰਚੇ ਤੇ ਦੇਖਿਆ ਕਿ ਉਨ੍ਹਾਂ ਦੀ ਪਤਨੀ ਦਾ ਬੇਰਹਿਮੀ ਦੇ ਨਾਲ ਕਤਲ ਹੋ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਘਰ ਵਿੱਚ ਕੋਈ ਲੜਾਈ ਝਗੜਾ ਨਹੀ ਸੀ ਤੇ ਨਾ ਹੀ ਅਜਿਹੀ ਕੋਈ ਗੱਲ ਸੀ ਜਿਸ ਕਰਕੇ ਇਹ ਘਟਨਾ ਵਾਪਰੀ।