Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ

ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ

ਜਲੰਧਰ, ਉਦਯੋਗ ਨੂੰ ਹੁਲਾਰਾ ਦੇਣ ਲਈ ਇਕ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ ਤਹਿਤ 12 ਉਦਯੋਗਾਂ ਲਈ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਖੇਤਰ ਦੇ ਉਦਯੋਗਾਂ ਨੂੰ ਮਹੱਤਵਪੂਰਣ ਵਿੱਤੀ ਰਾਹਤ ਮਿਲੇਗੀ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹਾ ਪੱਧਰੀ ਇੰਡਸਟਰੀਅਲ ਐਂਡ ਬਿਜ਼ਨੈਸ ਡਿਵੈਲਪਮੈਂਟ ਪਾਲਿਸੀ (ਆਈ.ਬੀ.ਡੀ.ਪੀ.) ਦੀ ਮੀਟਿੰਗ ਦੌਰਾਨ ਇਹ ਪ੍ਰਵਾਨਗੀਆਂ ਦਿੱਤੀਆਂ।

ਇੰਸੈਟਿਵ ਵਿੱਚ ਜੀ.ਐਸ.ਟੀ. ਰੀ-ਇੰਬਰਸਮੈਂਟ, ਈ.ਡੀ.ਸੀ. ਛੋਟ, ਸੀ.ਜੀ.ਟੀ.ਐਮ.ਐਸ.ਈ. ਫੀਸ ਰੀ-ਇੰਬਰਸਮੈਂਟ, ਸਟੈਂਪ ਡਿਊਟੀ ਰੀ-ਇੰਬਰਸਮੈਂਟ, ਮਾਲ ਢੁਆਈ ਸਹਾਇਤਾ ਅਤੇ ਕੈਪੀਟਲ ਸਬਸਿਡੀ ਵਰਗੇ ਲਾਭ ਸ਼ਾਮਲ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਮਜ਼ਬੂਤ ਕਰਨ ਅਤੇ ਕਾਰੋਬਾਰਾਂ ਲਈ ਸਾਜਗਾਰ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਆਰਥਿਕ ਵਿਕਾਸ ਵਿੱਚ ਉਦਯੋਗਾਂ ਦੀ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਇਕਾਈਆਂ ਨੇ ਪਹਿਲਾਂ ਹੀ ਜਲੰਧਰ ਵਿੱਚ ਮੈਨੂਫੈਕਚਰਿੰਗ ਪਲਾਂਟ ਸਥਾਪਤ ਕਰਕੇ ਕਾਫ਼ੀ ਨਿਵੇਸ਼ ਕੀਤਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਨਿਵੇਸ਼ਕਾਂ ਨੂੰ ਸਹੂਲਤ ਪ੍ਰਦਾਨ ਕਰਨ ਅਤੇ ਸੁਚੱਜੀ ਪ੍ਰਕਿਰਿਆ ਰਾਹੀਂ ਨਵੇਂ ਪ੍ਰਾਜੈਕਟਾਂ ਲਈ ਤੁਰੰਤ ਪ੍ਰਵਾਨਗੀਆਂ ਯਕੀਨੀ ਬਣਾਉਣ ਲਈ ਵਚਨਬੱਧ ਹੈ।