Business Khas

Latest news
ਸਕੂਲ ਆਫ਼ ਐਮੀਨੈਂਸ ਮਕਸੂਦਾਂ ਵਿਖੇ ਮੇਅਰ ਵਨੀਤ ਧੀਰ ਨੇ ਪੇਰੈਂਟਸ-ਟੀਚਰਜ਼ ਮੀਟਿੰਗ ਵਿੱਚ ਕੀਤੀ ਸ਼ਮੂਲੀਅਤ ਪੈਸਕੋ ਇਕ ਵਿਸ਼ਾਲ ਤੇ ਬਹੁਪੱਖੀ ਸੰਸਥਾ ਬਣੀ : ਲੈਫ.ਕਰਨਲ ਭੁਪਿੰਦਰ ਭੋਲਾ ਜਲੰਧਰ ’ਚ ਹੋਣਗੇ ਸ਼ਤਰੰਜ, ਵਾਲੀਬਾਲ ਤੇ ਟੇਬਲ ਟੈਨਿਸ ਦੇ ਰਾਜ ਪੱਧਰੀ ਮੁਕਾਬਲੇ ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰੇਗਾ; ਸਾਰੇ ਪ੍ਰਬੰਧ ਗਲੋਬਲ ਮਾਪਦੰਡਾਂ... ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ CJI सूर्यकांत ने दिल्ली मेट्रो स्टेशन बंद रहने पर जताई चिंता ਗੁਰੂ ਘਰਾਂ ਦੀ ਸੁਰੱਖਿਆ ਦੇ ਵਿਸੇਸ ਉਪਰਾਲੇ ਕੀਤੇ ਜਾਣ ਸਿਵਲ ਹਸਪਤਾਲ ਦੇ ਪ੍ਰਬੰਧਾਂ ’ਤੇ ਉੱਠੇ ਗੰਭੀਰ ਸਵਾਲ, ਸਫ਼ਾਈ ਤੋਂ ਲੈ ਕੇ ਵ੍ਹੀਲਚੇਅਰ ਤੱਕ ਮਾੜੇ ਹਾਲਾਤ नाना पाटेकर के निधन पर तनुश्री दत्ता ने बोली कड़वी बातें, AICWA ने लगाई फटकार ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ
You are currently viewing ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਜਲੰਧਰ, 29 ਅਪ੍ਰੈਲ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਜਨਗਣਨਾ-2027 ਤਹਿਤ ਜ਼ਿਲ੍ਹੇ ਵਿੱਚ ਸਵੈ-ਗਣਨਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 14 ਮਈ ਤੱਕ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਅੱਜ ਖੁਦ ਆਨਲਾਈਨ ਪੋਰਟਲ ’ਤੇ ਜਾ ਕੇ ਵੇਰਵੇ ਭਰੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ, ਜਿਸ ਰਾਹੀਂ ਆਮ ਲੋਕ ਖੁਦ ਹੀ ਆਪਣੀ ਜਾਣਕਾਰੀ ਸਰਕਾਰੀ ਪੋਰਟਲ ‘ਤੇ ਦਰਜ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਨਾਗਰਿਕਾਂ ਨੂੰ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in ‘ਤੇ ਜਾਣਾ ਹੋਵੇਗਾ। ਆਪਣੇ ਮੋਬਾਈਲ ਨੰਬਰ ਅਤੇ ਬੇਸਿਕ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ਤੇ ਲਾਗਇਨ ਕਰਨਾ ਹੋਵੇਗਾ। ਇਸ ਤੋਂ ਬਾਅਦ ਪੋਰਟਲ ‘ਤੇ ਮੰਗੇ ਗਏ ਵੇਰਵੇ ਦਰਜ ਕਰਨੇ ਹੋਣਗੇ। ਜਿਵੇਂ ਹੀ ਸਫ਼ਲਤਾਪੂਰਵਕ ਫਾਰਮ ਸਬਮਿਟ ਹੋਵੇਗਾ ਤਾਂ ਪੋਰਟਲ ਨਾਗਰਿਕ ਨੂੰ ਇੱਕ ‘ਸੈਲਫ-ਐਨੂਮਰੇਸ਼ਨ ਆਈ ਡੀ’ (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ਼ ਇਹ ਆਈ.ਡੀ. ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।