Business Khas

Latest news
ਗੁਰਦਵਾਰਾ ਗੁਰਦੇਵ ਨਗਰ ਵਿਖੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਨਿਰਮਲਾ ਦੇਵੀ ਮਹਿਲਾ ਵਿੰਗ ਦੇ ਕਨਵੀਨਰ ਬਣੇ ਵਿਧਾਨ ਸਭਾ ਤੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਸ਼ੀਤਲ ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲ... ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਜ਼ਿਲ੍ਹਾ ਵਾਸੀਆਂ ਨੂੰ ਸਵੈ-ਗਣਨਾ ’ਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਗਏ 15 ਭਾਰਤੀ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ CISCE ਬੋਰਡ ਦਾ 10ਵੀਂ-12ਵੀਂ ਦਾ ਨਤੀਜਾ ਜਾਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧ ’ਚ ਸਜਾਇਆ ਨਗਰ ਕੀਰਤਨ
You are currently viewing ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਮੀਟਿੰਗ ਦੌਰਾਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਲਿਆ ਜਾਇਜ਼ਾ

ਜਲੰਧਰ, 30 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਅੱਜ ਪ੍ਰੀ-ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਚੱਲ ਰਹੀ ਮੈਪਿੰਗ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੈਪਿੰਗ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੀ ਐਸ.ਆਈ.ਆਰ. ਸਬੰਧੀ ਸ਼ੁਰੂ ਕੀਤੀ ਪ੍ਰਕਿਰਿਆ ਤਹਿਤ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦਾ ਮਿਲਾਨ/ਮੈਪਿੰਗ 2003 ਦੀ ਵੋਟਰ ਸੂਚੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਲੰਧਰ ਜ਼ਿਲ੍ਹੇ ਦੇ ਕੁੱਲ 16,56,549 ਵੋਟਰ ਹਨ, ਜਿਸ ਵਿੱਚੋਂ 13,01,302 (ਕੁੱਲ (78.55 ਫੀਸਦੀ) ਵੋਟਰਾਂ ਦਾ ਮਿਲਾਨ ਬੀ.ਐਲ.ਓਜ਼ ਵੱਲੋਂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਆਦਮਪੁਰ ਵਿਖੇ 87.97 ਫੀਸਦੀ, ਕਰਤਾਰਪੁਰ ਵਿਖੇ 87.15 ਫੀਸਦੀ, ਫਿਲੌਰ 86.48 ਫੀਸਦੀ , ਸ਼ਾਹਕੋਟ 86.18 ਫੀਸਦੀ, ਨਕੋਦਰ 85.92, ਜਲੰਧਰ ਕੈਂਟ 75.53 ਫੀਸਦੀ, ਜਲੰਧਰ ਵੈਸਟ 66.90 ਫੀਸਦੀ, ਜਲੰਧਰ ਉੱਤਰੀ ਵਿਖੇ 65.30 ਫੀਸਦੀ ਅਤੇ ਵਿਧਾਨ ਸਭਾ ਹਲਕਾ ਜਲੰਧਰ ਸੈਂਟਰਲ ਵਿਖੇ 64.70 ਫੀਸਦੀ ਪ੍ਰੀ-ਐਸ.ਆਈ.ਆਰ ਮੈਪਿੰਗ (ਕੁੱਲ 78.55 ਫੀਸਦੀ) ਹੋ ਚੁੱਕੀ ਹਸ਼੍ਰੀ ਵਾਲੀਆ ਨੇ ਈ.ਆਰ.ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਕਾਰਜ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨਾਲ ਲਗਾਤਾਰ ਰਾਬਤਾ ਰੱਖਿਆ ਜਾਵੇ।

ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੱਲੋਂ ਆਪਣੇ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਘਰ-ਘਰ ਜਾ ਕੇ 2003 ਦੀ ਵੋਟਰ ਸੂਚੀ ਨਾਲ ਮਿਲਾਨ/ਮੈਪਿੰਗ ਕਰਨ ਲਈ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ।ਉਨ੍ਹਾਂ ਈ.ਆਰ.ਓਜ਼ ਨੂੰ ਹਦਾਇਤ ਕੀਤੀ ਕਿ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਇਸ ਅਹਿਮ ਕਾਰਜ ਵਿੱਚ ਆਪਣਾ ਸਹਿਯੋਗ ਦੇਣ ਅਤੇ ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੌਰਾਨ ਹਰੇਕ ਵੋਟਰ ਤੋਂ ਬੀ.ਐਲ.ਓਜ਼ ਵਲੋਂ ਇਨੁਮਰੇਸ਼ਨ ਫਾਰਮ (Enumeration Form) ਭਰਵਾਏ ਜਾਣੇ ਹਨ। ਵੋਟਰ ਵਲੋਂ ਇਹ ਇਨੁਮਰੇਸ਼ਨ ਫਾਰਮ ਭਰਕੇ ਨਾ ਦੇਣ ਦੀ ਸੂਰਤ ਵਿੱਚ ਵੋਟਰ ਸੂਚੀ ਵਿਚੋਂ ਵੋਟ ਕੱਟੀ ਵੀ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਕਿ ਮੌਜੂਦਾ ਵੋਟਰ ਸੂਚੀ ਵਿੱਚ ਆਪਣੇ ਨਾਮ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ। 2003 ਦੀ ਵੋਟਰ ਸੂਚੀ ਦੀ ਡਿਟੇਲ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ (ECINET) https://voters.eci.gov.in/ ਜਾਂ ਮੁੱਖ ਚੋਣ ਦਫ਼ਤਰ ਦੀ ਵੈਬਸਾਈਟ https://elections.punjab.gov.in/Election/Public/Search Eroll 2003 ’ਤੇ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਿਸੇ ਵੀ ਸੁਝਾਅ ਜਾਂ ਜਾਣਕਾਰੀ ਸਬੰਧੀ ਵੋਟਰ ਹੈਲਪਲਾਈਨ ਟੋਲ ਫ੍ਰੀ ਨੰਬਰ 1950 ’ਤੇ ਕਾਲ ਕੀਤੀ ਜਾ ਸਕਦੀ ਹੈ।

———-