Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵਲੋਂ ਵੱਖ-ਵੱਖ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦਾ ਦੌਰਾ

ਜਲੰਧਰ, 30 ਅਪ੍ਰੈਲ : ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਅੱਜ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਦੌਰਾ ਕੀਤਾ ਗਿਆ।ਦੌਰੇ ਦੌਰਾਨ ਉਨ੍ਹਾਂ ਨੈਸ਼ਨਲ ਫੂਡ ਸਕਿਉਰਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ, ਕੰਦੋਲਾ ਕਲਾਂ ਵਿਖੇ ਮਿਡ-ਡੇਅ-ਮੀਲ ਦਾ ਜਾਇਜ਼ਾ ਲਿਆ ਅਤੇ ਤਸੱਲੀ ਪ੍ਰਗਟਾਈ। ਉਪਰੰਤ ਸਰਕਾਰੀ ਸਕੂਲ, ਸ਼ਾਦੀਪੁਰ ਅਤੇ ਰਾਮੇਵਾਲ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਾਹਮਣੇ ਆਈਆਂ ਊਣਤਾਈਆਂ ਨੂੰ ਤੁਰੰਤ ਦੂਰ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਆਂਗਣਵਾੜੀ ਕੇਂਦਰਾਂ ਕੰਦੋਲਾ ਕਲਾਂ, ਸ਼ਾਦੀਪੁਰ ਅਤੇ ਰਾਮੇਵਾਲ ਵਿਖੇ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਫੀਡ ਅਤੇ ਰਿਕਾਰਡ ਦਾ ਨਿਰੀਖਣ ਵੀ ਕੀਤਾ ਅਤੇ ਪਾਈਆਂ ਗਈਆਂ ਖਾਮੀਆਂ ਨੂੰ ਦੂਰ ਕਰਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਵਲੋਂ ਮੌਕੇ ‘ਤੇ ਮੌਜੂਦ ਲਾਭਪਾਤਰੀਆਂ ਨੂੰ ਕਮਿਸ਼ਨ ਦੇ ਹੈਲਪਲਾਈਨ ਨੰਬਰ 98767-64545 ਦੀ ਜਾਣਕਾਰੀ ਵੀ ਦਿੱਤੀ। ਉਨ੍ਹਾਂ ਦੱਸਿਆ ਕਿ ਨੈਸ਼ਨਲ ਫੂਡ ਸਕਿਉਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਦਿਹਾਤੀ ਵਿਕਾਸ), ਜਲੰਧਰ ਕੋਲ ਦਰਜ ਕਰਵਾਈ ਜਾ ਸਕਦੀ ਹੈ।

——-