Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ ਅਤੇ ਪ੍ਰਸ਼ਾਸਕੀ ਅਯੋਗਤਾ ਦਾ ਨਤੀਜਾ: ਢੀਂਡਸਾ 

ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਦੀ ਮਾੜੀ ਯੋਜਨਾਬੰਦੀ ਅਤੇ ਪ੍ਰਸ਼ਾਸਕੀ ਅਯੋਗਤਾ ਦਾ ਨਤੀਜਾ: ਢੀਂਡਸਾ 

ਜਲੰਧਰ, ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਕਾਰਨ ਲੱਗ ਰਹੇ ਲੰਮੇ ਲੰਮੇ ਬਿਜਲੀ ਕੱਟਾ ਦੇ ਵਿਰੋਧ ਵਿਚ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਸ਼ਹਿਰੀ ਵਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਮਾਣਯੋਗ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਲਾਇਆ ਗਿਆ। ਉਪਰੰਤ ਮਾਣਯੋਗ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਮੌਕੇ ਤੇ ਹਾਜ਼ਰ ਨਾ ਮਿਲਣ ਕਾਰਨ ਮਾਣਯੋਗ ਐਸ ਡੀ ਐਮ ਵਨ ਨਵਦੀਪ ਸਿੰਘ ਪੀਸੀਐਸ ਨੂੰ ਰਾਜਪਾਲ ਪੰਜਾਬ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਇਕਬਾਲ ਸਿੰਘ ਢੀਂਡਸਾ ਨੇ ਕਿਹਾ ਕਿ ਗਰਮੀਆਂ ਦੀ ਸ਼ੁਰੂਆਤ ਮੌਕੇ ਹੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ। ਕਈ ਕਸਬਿਆਂ, ਸ਼ਹਿਰਾਂ ਵਿਚ ਕਈ ਕਈ ਘੰਟਿਆਂ ਦੇ ਕੱਟ ਲਗ ਰਹੇ ਹਨ। ਜਿਸ ਕਾਰਨ ਜਿਥੇ ਘਰੇਲੂ ਹਾਲਾਤ ਤਾਂ ਤਰਸਯੋਗ ਬਣੇ ਹੋਏ ਹਨ ਉਥੇ ਸਮੂਚੇ ਰੂਪ ਵਿਚ ਇਹ ਸਥਿਤੀ ਹਰ ਤਰ੍ਹਾਂ ਦੇ ਉਤਪਾਦਨ ਤੇ ਅਸਰ ਅੰਦਾਜ਼ ਹੋ ਰਹੀ ਹੈ। ਮਾੜੇ ਪ੍ਰਬੰਧਾਂ ਕਾਰਨ ਲੋਕ ਪ੍ਰੇਸ਼ਾਨ ਹਨ,ਤ੍ਰਾਅ ਤ੍ਰਾਅ ਕਰ ਰਹੇ ਹਨ   ਚੌਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਕੇਜਰੀਵਾਲ ਚੌਵੀਂ ਘੰਟੇ ਬਿਜਲੀ ਦੇਣ ਦੇ ਵਾਅਦੇ ਕਰ ਰਹੇ ਸਨ। ਪਰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਬਣਵਾਏ ਗਏ ਥਰਮਲ ਪਲਾਂਟ ਬੰਦ ਕਰ ਦਿੱਤੇ ਹਨ। ਅੱਜ ਭਗਵੰਤ ਮਾਨ ਸਰਕਾਰ ਦੀਆਂ ਨਿਕੰਮੀਆਂ ਨਿਰੰਤਰ ਕਾਰਗੁਜ਼ਾਰੀਆਂ ਕਾਰਨ ਪੰਜਾਬ ਦੀ ਜਨਤਾ ਪ੍ਰੇਸ਼ਾਨ ਹੈ।

ਇਸ ਮੌਕੇ ਇਕਬਾਲ ਸਿੰਘ ਢੀਂਡਸਾ, ਮਨਿੰਦਰਪਾਲ ਸਿੰਘ ਗੁੰਬਰ, ਵਿਨੋਦ ਕੌਲ, ਗੁਰਪ੍ਰੀਤ ਸਿੰਘ ਰੰਧਾਵਾ, ਅਰਜਨ ਬੈਹਲ,ਸੁਰਜੀਤ ਸਿੰਘ ਨੀਲਾਮਹਿਲ, ਮਨੀਸ਼ ਗਿੱਲ,ਗੁਰਬਚਨ ਸਿੰਘ ਕਥੂਰੀਆ,ਰਾਜਬੀਰ ਸਿੰਘ ਸ਼ੰਟੀ, ਰਵਿੰਦਰ ਸਿੰਘ ਸਵੀਟੀ,ਮਨਬੀਰ ਸਿੰਘ ਅਕਾਲੀ,ਦਲਵਿੰਦਰ ਸਿੰਘ ਬੜਿੰਗ, ਆਬਿਦ ਹਸਨ ਸਲਮਾਨੀ,ਹਰਦੀਪ ਸਿੰਘ ਸਿੱਧੂ ਜਸਵੀਰ ਸਿੰਘ ਵਾਲੀਆ, ਜਗਦੇਵ ਸਿੰਘ ਜੰਗੀ, ਗੁਰਜੀਤ ਸਿੰਘ ਪੋਪਲੀ, ਗੁਰਬਿੰਦਰ ਸਿੰਘ ਜੱਜ,ਅਮਰਜੀਤ ਸਿੰਘ ਮੰਗਾਂ, ਗੁਰਦੇਵ ਸਿੰਘ ਹੈਪੀ, ਜਗਦੀਸ਼ ਸਿੰਘ ਕਾਲਾ,ਜਸਬੀਰ ਸਿੰਘ ਲਾਡੀ, ਗੁਰਮੀਤ ਸਿੰਘ ਕਲੇਰ, ਪ੍ਰਮਜੀਤ ਸਿੰਘ ਪੰਮਾ, ਹਰਬਖਸ਼ ਸਿੰਘ, ਰਾਜਪ੍ਰੀਤ ਸਿੰਘ ਸੋਢੀ,ਗੁਰਪ੍ਰੀਤ ਸਿੰਘ ਸਚਦੇਵਾ,ਪ੍ਰਮਪ੍ਰੀਤ ਸਿੰਘ ਗੁੰਬਰ,ਪਵਿੰਦਰ ਸਿੰਘ ਪ੍ਰਿੰਸ, ਅਮਿਤ ਕੁਮਾਰ,ਹਰਪ੍ਰੀਤ ਸਿੰਘ ਸਚਦੇਵਾ,ਜੈ ਦੀਪ ਸਿੰਘ ਬਾਜਵਾ, ਸੁੰਦਰ ਸ਼ੇਰਗਿੱਲ,ਰਜੇਸ਼ ਭਗਤ, ਮਨਜੀਤ ਸਿੰਘ ਬੜਿੰਗ, ਜਤਨਿਆ ਗੁਪਤਾ, ਮਨਪ੍ਰੀਤ ਸਿੰਘ ਸ਼ੇਰਾ, ਨਿੱਕੂ ਕੁਮਾਰ, ਹਰਮਨਪ੍ਰੀਤ ਸਿੰਘ,ਵਿਨੇ ਕੌਲ,ਆਦਿ ਹਾਜ਼ਰ ਸਨ।