Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਜਲੰਧਰ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ, ਕਥਿਤ ਪੋਸਟਰ ਵਾਇਰਲ

ਜਲੰਧਰ ਧਮਾਕੇ ਦੀ KLA ਨੇ ਲਈ ਜ਼ਿੰਮੇਵਾਰੀ, ਕਥਿਤ ਪੋਸਟਰ ਵਾਇਰਲ

ਪੰਜਾਬ ‘ਚ ਇੱਕੋ ਰਾਤ ਦੋ ਵੱਖ-ਵੱਖ ਜ਼ਿਲ੍ਹਿਆਂ ‘ਚ ਧਮਾਕੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ‘ਤੇ ਹਨ। ਪਹਿਲਾ ਧਮਾਕਾ ਬਾਰਡਰ ਸਕਿਓਰਟੀ ਫੋਰਸ (ਬੀਐਸਐਫ) ਹੈੱਡਕੁਆਰਟਰ ਪੰਜਾਬ ਫਰੰਟੀਅਰ, ਜਲੰਧਰ ਦੇ ਬਾਹਰ ਇੱਕ ਸਕੂਟੀ ‘ਚ ਹੋਇਆ। ਇਸ ਤੋਂ ਕੁੱਝ ਹੀ ਘੰਟਿਆਂ ਤੋਂ ਬਾਅਦ ਅੰਮ੍ਰਿਤਸਰ ਦੇ ਖਾਸਾ ‘ਚ ਆਰਮੀ ਕੈਂਪ ਨੇ ਨੇੜੇ ਧਮਾਕੇ ਦੀ ਜਾਣਕਾਰੀ ਮਿਲੀ। ਜਲੰਧਰ ‘ਚ ਹੋਏ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਲਿਬਰੇਸ਼ਨ (ਕੇਐੱਲਏ) ਆਰਮੀ ਨੇ ਲਈ ਹੈ। ਇੱਕ ਕਥਿਤ ਪੋਸਟਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ‘ਚ ਕੇਐੱਲਏ ਨੇ ਇਸ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਇਸ ਪੋਸਟਰ ‘ਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਧਮਾਕੇ ‘ਚ 2 ਬੀਐਸਐਫ ਸਿਪਾਹੀਆਂ ਦੀ ਮੌਤ ਤੇ 3 ਜ਼ਖ਼ਮੀ ਹੋ ਗਏ ਹਨ, ਜੋ ਕਿ ਸਹੀ ਨਹੀਂ ਹੈ। ਪੁਲਿਸ ਵੱਲੋਂ ਇਸ ਪੋਸਟਰ ਸਬੰਧੀ ਕੋਈ ਬਿਆਨ ਨਹੀਂ ਆਇਆ ਹੈ ਕਥਿਤ ਪੋਸਟਰ ‘ਚ ਦਾਅਵਾ ਕੀਤਾ ਗਿਆ ਹੈ ਕਿ ਇਹ ਆਈਈਡੀ ਬਲਾਸਟ ਰਣਜੀਤ ਸਿੰਘ ਦੀ ਮੌਤ ਦਾ ਬਦਲਾ ਲੈਣ ਲਈ ਕੀਤਾ ਗਿਆ ਹੈ।  ਦੱਸ ਦੇਈਏ ਕਿ ਰਣਜੀਤ ਸਿੰਘ ਗੁਰਦਾਸਪੁਰ ‘ਚ ਪੰਜਾਬ ਪੁਲਿਸ ਦੇ ਐਨਕਾਊਂਟਰ ‘ਚ ਮਾਰਿਆ ਗਿਆ ਸੀ। ਗੁਰਦਾਸਪੁਰ ਦੇ ਆਦੀਆਂ ਪਿੰਡ ‘ਚ ਇੱਕ ਪੰਜਾਬ ਪੁਲਿਸ ਦੇ ਏਐਸਆਈ ਤੇ ਇੱਕ ਹੋਮ ਗਾਰਡ ਦੇ ਕਤਲ ਦੀ ਵਾਰਦਾਤ ‘ਚ ਸ਼ਾਮਲ ਸੀ।

ਜਾਣਕਾਰੀ ਮੁਤਾਬਕ, ਜਲੰਧਰ ਚ ਧਮਾਕਾ ਸ਼ਾਮ 7:00 ਵਜੇ ਤੋਂ 7:30 ਵਜੇ ਦੇ ਵਿਚਕਾਰ ਹੋਇਆ, ਜਦੋਂ ਕਿ ਅੰਮ੍ਰਿਤਸਰ ਚ ਧਮਾਕਾ ਦੇਰ ਰਾਤ ਹੋਇਆ। ਅੰਮ੍ਰਿਤਸਰ ਚ ਖਾਸਾ ਆਰਮੀ ਛਾਉਣੀ ਖੇਤਰ ਦੀ ਬਾਊਂਡਰੀ ਵਾਲ (ਸੀਮਾ ਦੀਵਾਰ) ਤੇ ਹੋਏ ਧਮਾਕੇ ਦੇ ਸੰਬੰਧ ਚ, ਪੰਜਾਬ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਇੱਕ ਅਣਪਛਾਤੇ ਵਿਅਕਤੀ ਨੇ ਬਾਹਰੋਂ ਛਾਉਣੀ ਵੱਲ ਇੱਕ ਵਿਸਫੋਟਕ ਸੁੱਟਿਆ, ਜਿਸ ਨਾਲ ਇਹ ਧਮਾਕਾ ਹੋਇਆ। ਹਾਲਾਂਕਿ, ਧਮਾਕੇ ਨਾਲ ਕੋਈ ਨੁਕਸਾਨ ਜਾਂ ਜਾਨੀ ਨੁਕਸਾਨ ਨਹੀਂ ਹੋਇਆ। ਫੋਰੈਂਸਿਕ ਟੀਮਾਂ ਨੇ ਖਾਸਾ ਆਰਮੀ ਛਾਉਣੀ ਦੀ ਸੀਮਾ ਦੀਵਾਰ ਚ ਲੋਹੇ ਦੇ ਟੀਨ ਵਰਗੀ ਇੱਕ ਵਸਤੂ ਲੱਭੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬਾਹਰੋਂ ਕਿਸੇ ਨੇ ਧਮਾਕਾ ਕਰਨ ਦੇ ਇਰਾਦੇ ਨਾਲ ਅੰਦਰ ਇੱਕ ਵਿਸਫੋਟਕ ਸੁੱਟਿਆ। ਜਾਣਕਾਰੀ ਮੁਤਾਬਕ, ਮੋਟਰਸਾਈਕਲ ਤੇ ਆਏ ਨਕਾਬਪੋਸ਼ ਵਿਅਕਤੀਆਂ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ ਵਿਸਫੋਟਕ ਅੰਦਰ ਸੁੱਟਿਆ ਸੀ।