Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।”

ਪਵਿੱਤਰ ਤਖ਼ਤ ਸਾਹਿਬ ਵਿਖੇ ਮੱਥਾ ਟੇਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ। ਅਸੀਂ ਖ਼ੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਮਿਲੀ, ਜੋ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਵਿੱਚ ਮਦਦਗਾਰ ਹੋਵੇਗਾ।”