Business Khas

Latest news
ਅਦਾਕਾਰਾ ਰਕੁਲ ਪ੍ਰੀਤ ਸਿੰਘ ਨਾਲ ਜੁੜੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਗਿੱਪੀ ਗਰੇਵਾਲ ਦਾ ਏਅਰ ਕੈਨੇਡਾ 'ਤੇ ਦੋਸ਼; ਬਿਜ਼ਨਸ ਕਲਾਸ ਦੀ ਟਿਕਟ ਦੀ ਅਦਾਇਗੀ ਦੇ ਬਾਵਜੂਦ ਇਕਾਨਮੀ ਸੀਟ ਦਿੱਤੀ ਦਰਬਾਰ ਸਾਹਿਬ ਨਤਮਸਤਕ ਹੋਣ ਆਏ ਸਨ ‘ਨਾਨਾ’, ਪੰਜਾਬੀਆਂ ਨਾਲ ਸੀ ਲਗਾਵ GST काउंसिल की बैठक से कारोबारियों को राहत की उम्मीद ਲੰਗਰ ਹਾਲ ’ਤੇ ਹਮਲੇ ਦੋਸ਼ੀਆਂ 'ਤੇ ਸਖਤ ਕਾਰਵਾਈ ਕੀਤੀ ਜਾਵੇ : ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਨਾ ਪਾਟੇਕਰ ਨੇ ਲੰਮਾ ਸਫ਼ਰ ਤੈਅ ਕੀਤਾ ਰਾਕੇਸ਼ ਰਾਠੌਰ ਨੇ ਨਵ-ਨਿਯੁਕਤ ਮੰਡਲ ਪ੍ਰਧਾਨਾਂ ਨੂੰ ਦਿੱਤੀ ਵਧਾਈ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਜਤਾਇਆ ਵਿਸ਼ਵਾਸ ਪੀੜਤਾਂ ਨੂੰ ਧਮਕਾਉਣ ਅਤੇ ਸਬੂਤਾਂ ਨਾਲ ਛੇੜਛਾੜ ਦੇ ਪੰਜਾਬ ਪੁਲਿਸ 'ਤੇ ਲੱਗੇ ਦੋਸ਼ਾਂ ਦੀ ਵੀ ਹੋਵੇ ਜਾਂਚ ਅੰਮ੍ਰਿਤਪਾਲ ਸਿੰਘ ਨੂੰ ਕਿਉਂ ਤੇ ਕਿਵੇਂ ਮਿਲੀ ਵੀਡੀਓ ਕਾਲ ਦੀ ਇਜਾਜ਼ਤ? ਸ੍ਰੀ ਆਨੰਦਪੁਰ ਸਾਹਿਬ ਮਾਮਲੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
You are currently viewing ਪੰਜਾਬ ‘ਚ ਤੂਫਾਨ ਨਾਲ ਭਾਰੀ ਤਬਾਹੀ, 11 ਮਈ ਤੋਂ 14 ਮਈ ਤੱਕ ਅਲਰਟ…

ਪੰਜਾਬ ‘ਚ ਤੂਫਾਨ ਨਾਲ ਭਾਰੀ ਤਬਾਹੀ, 11 ਮਈ ਤੋਂ 14 ਮਈ ਤੱਕ ਅਲਰਟ…

ਭਾਰਤੀ ਮੌਸਮ ਵਿਭਾਗ ਨੇ ਦੱਸਿਆ ਹੈ ਕਿ 11 ਮਈ ਤੋਂ 14 ਮਈ ਤੱਕ ਪੰਜਾਬ, ਹਰਿਆਣਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ਉਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਸੋਮਵਾਰ ਰਾਤ ਅਤੇ ਮੰਗਲਵਾਰ ਨੂੰ ਤੂਫ਼ਾਨਾਂ ਦਾ ਖ਼ਤਰਾ ਸਭ ਤੋਂ ਵੱਧ ਹੈ। ਬੁੱਧਵਾਰ ਤੋਂ ਮੌਸਮ ਵਿੱਚ ਸੁਧਾਰ ਹੋਣ ਦੀ ਉਮੀਦ ਹੈ; ਹਾਲਾਂਕਿ, ਅਸਮਾਨ ਅੰਸ਼ਕ ਤੌਰ ਉਤੇ ਬੱਦਲਵਾਈ ਰਹੇਗਾ। ਸ਼ੁੱਕਰਵਾਰ ਨੂੰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। IMD ਦੇ ਸੱਤ ਦਿਨਾਂ ਦੇ ਪੂਰਵ ਅਨੁਮਾਨ ਅਨੁਸਾਰ 11 ਮਈ ਤੋਂ 14 ਮਈ ਤੱਕ ‘ਯੈਲੋ ਅਲਰਟ’ ਲਾਗੂ ਰਹੇਗਾ। ਮੌਸਮ ਵਿਚ ਪੱਛਮੀ ਵਿਗਾੜ ਦੇ ਚੱਲਦਿਆਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੰਘੀ ਦੇਰ ਰਾਤ ਅਤੇ ਕਈ ਇਲਾਕਿਆਂ ਵਿੱਚ ਅੱਜ ਤੜਕੇ ਮੀਂਹ ਤੇ ਹਨੇਰੀ ਨੇ ਕਹਿਰ ਢਾਇਆ ਹੈ। ਇਸ ਦੌਰਾਨ ਪੰਜਾਬ ਦੇ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਹਨੇਰੀ 80 ਤੋਂ 90 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲੀ ਹੈ, ਜਿਸ ਕਰਕੇ ਕਈ ਇਲਾਕਿਆਂ ਵਿੱਚ ਬਿਜਲੀ ਦੇ ਖੰਭੇ ਡਿੱਗ ਗਏ ਅਤੇ ਬਿਜਲੀ ਸਪਲਾਈ ਵੀ ਠੱਪ ਹੋ ਗਈ।