Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ ਤੇ ਗੈਰ-ਕਾਨੂੰਨੀ ਸਮੱਗਰੀ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ ਪੀਪਲਜ਼ ਵੈਲਫੇਅਰ ਸੁਸਾਇਟੀ ਵੱਲੋਂ ਦਿੱਤੀ ਗਈ ਇੱਕ ਪ੍ਰਤੀਨਿਧਤਾ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਾਈ ਇੱਕ PIL ਦੇ ਕੇਸ ‘ਚ ਦਿੱਤੇ ਗਏ ਫੈਸਲੇ ਤੋਂ ਬਾਅਦ ਜਾਰੀ ਕੀਤੇ ਗਏ ਹਨ। ਇਹ ਤਹਿਤ ਸਬੰਧਤ ਮਹਿਕਮੇ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਖ਼ਤ ਨਿਗਰਾਨੀ ਤੇ ਕਾਨੂੰਨੀ ਕਾਰਵਾਈ: ਸਮੂਹ ਪੁਲਿਸ ਕਮਿਸ਼ਨਰਾਂ ਤੇ ਐਸਐਸਪੀਜ਼ ਨੂੰ ਆਪਣੇ ਅਧਿਕਾਰ ਖੇਤਰ ‘ਚ ਸੋਸ਼ਲ ਮੀਡੀਆ ਦੀ ਲਗਾਤਾਰ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੋਈ ਵੀ ਵਿਅਕਤੀ ਜੋ ਅਸ਼ਲੀਲ ਜਾਂ ਇਤਰਾਜ਼ਯੋਗ ਸਮੱਗਰੀ ਅਪਲੋਡ ਜਾਂ ਸ਼ੇਅਰ ਕਰਦਾ ਪਾਇਆ ਗਿਆ, ਉਸ ਵਿਰੁੱਧ ਤੁਰੰਤ ਅਪਰਾਧਿਕ ਮਾਮਲੇ ਦਰਜ ਕੀਤੇ ਜਾਣਗੇ।
ਨਵੇਂ ਕਾਨੂੰਨਾਂ ਤਹਿਤ ਕਾਰਵਾਈ:

ਦੋਸ਼ੀਆਂ ਵਿਰੁੱਧ ਭਾਰਤੀ ਨਿਆ ਸੰਹਿਤਾ (BNS) 2023 ਦੀਆਂ ਧਾਰਾਵਾਂ 294 ਤੋਂ 296, ਸੂਚਨਾ ਤਕਨਾਲੋਜੀ (IT) ਐਕਟ 2000, ਪੋਕਸੋ (POCSO) ਐਕਟ ਤੇ ਔਰਤਾਂ ਦੀ ਅਸ਼ਲੀਲ ਪੇਸ਼ਕਾਰੀ (ਰੋਕੂ) ਐਕਟ 1986 ਤਹਿਤ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ ਜਾਵੇਗੀ। ਸਾਈਬਰ ਕਰਾਈਮ ਸੈੱਲ ਦੀ ਭੂਮਿਕਾ: ਸਾਈਬਰ ਕਰਾਈਮ ਪੁਲਿਸ ਸਟੇਸ਼ਨ ਅਜਿਹੀ ਸਮੱਗਰੀ ਦੀ ਪਛਾਣ ਕਰਨਗੇ ਤੇ ਇਸ ਨੂੰ ਡਿਜੀਟਲ ਸਬੂਤ ਵਜੋਂ ਸੰਭਾਲਣਗੇ। ਇਸ ਤੋਂ ਇਲਾਵਾ, ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਜਾਂ ਬਲਾਕ ਕਰਨ ਲਈ ਸੋਸ਼ਲ ਮੀਡੀਆ ਕੰਪਨੀਆਂ ਨਾਲ ਤਾਲਮੇਲ ਕੀਤਾ ਜਾਵੇਗਾ। ਰੋਕਥਾਮ ਦੇ ਉਪਾਅ: ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 107 ਅਤੇ ਧਾਰਾ 163 (ਪੁਰਾਣੀ ਧਾਰਾ 144) ਦੀ ਵਰਤੋਂ ਕੀਤੀ ਜਾ ਸਕਦੀ ਹੈ। ਜਨਤਕ ਜਾਗਰੂਕਤਾ: ਜ਼ਿਲ੍ਹਾ ਪੁਲਿਸ ਇਕਾਈਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸੋਸ਼ਲ ਮੀਡੀਆ ‘ਤੇ ਗਲਤ ਸਮੱਗਰੀ ਪਾਉਣ ਦੇ ਕਾਨੂੰਨੀ ਨਤੀਜਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮਾਂ ਚਲਾਉਣ। ਸਮਾਜਿਕ ਸਦਭਾਵਨਾ: ਵਿਸ਼ੇਸ਼ ਤੌਰ ‘ਤੇ ਅਜਿਹੀ ਸਮੱਗਰੀ ਵਿਰੁੱਧ ਸਖ਼ਤੀ ਵਰਤੀ ਜਾਵੇਗੀ ਜੋ ਹਿੰਸਾ ਭੜਕਾਉਂਦੀ ਹੋਵੇ, ਫਿਰਕੂ ਸਦਭਾਵਨਾ ਨੂੰ ਵਿਗਾੜਦੀ ਹੋਵੇ ਜਾਂ ਔਰਤਾਂ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀ ਹੋਵੇ।