Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ

ਜਲੰਧਰ, 19 ਮਈ : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (ਪੀ.ਐਮ.ਆਰ.ਬੀ.ਪੀ.) ਲਈ ਆਨਲਾਈਨ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਜੁਲਾਈ 2026 ਹੈ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ 5 ਤੋਂ 18 ਸਾਲ ਉਮਰ ਦੇ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਧਾਰਣ ਬਹਾਦਰੀ ਦਾ ਕੰਮ ਕਰਕੇ ਦੂਜਿਆਂ ਲਈ ਮਿਸਾਲ ਕਾਇਮ ਕੀਤੀ ਹੋਵੇ ਜਾਂ ਆਪਣੀ ਬੇਮਿਸਾਲ ਕਾਬਲੀਅਤ, ਸ਼ਾਨਦਾਰ ਪ੍ਰਾਪਤੀਆਂ ਨਾਲ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਇਆ ਹੋਵੇ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਤੇ ਸੱਭਿਆਚਾਰ, ਨਵੀਨਤਾ ਦੇ ਖੇਤਰਾਂ ਵਿੱਚ ਦਿੱਤੇ ਜਾਂਦੇ ਹਨ।
ਸ਼੍ਰੀ ਵਾਲੀਆ ਨੇ ਦੱਸਿਆ ਕਿ ਕੋਈ ਵੀ ਬੱਚਾ, ਜੋ ਭਾਰਤ ਦਾ ਨਾਗਰਿਕ ਹੈ, ਪੁਰਸਕਾਰ ਲਈ ਬਿਨੈ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ https://awards.gov.in ’ਤੇ 31 ਜੁਲਾਈ 2026 ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਯੋਗ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਪੁਰਸਕਾਰ ਲਈ ਸਮੇਂ ਸਿਰ ਆਨਲਾਈਨ ਅਰਜ਼ੀ ਦੇ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗਾਂਧੀ ਵਨਿਤਾ ਆਸ਼ਰਮ, ਕਪੂਰਥਲਾ ਚੌਕ, ਜਲੰਧਰ ਵਿਖੇ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਦਫ਼ਤਰ ਦੀ ਈ-ਮੇਲ (dcpojal2016@gmail.com) ਜਾਂ ਫੋਨ ਨੰਬਰ 0181-5126498 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।