Business Khas

You are currently viewing ਅੰਮ੍ਰਿਤਸਰ ’ਚ ਇੱਕ ਘਰ ’ਚ ਹੋਇਆ ਧਮਾਕਾ; ਦੋ ਮਹਿਲਾਵਾਂ ਹੋਈਆਂ ਜ਼ਖਮੀ

ਅੰਮ੍ਰਿਤਸਰ ’ਚ ਇੱਕ ਘਰ ’ਚ ਹੋਇਆ ਧਮਾਕਾ; ਦੋ ਮਹਿਲਾਵਾਂ ਹੋਈਆਂ ਜ਼ਖਮੀ

ਅੰਮ੍ਰਿਤਸਰ ਦੇ ਅਨਗੜ ਇਲਾਕੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਇੱਕ ਘਰ ਵਿੱਚ ਅਚਾਨਕ ਜ਼ਬਰਦਸਤ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਧਮਾਕਾ ਇੰਨਾ ਭਿਆਨਕ ਸੀ ਕਿ ਘਰ ਦੀ ਛੱਤ ਵਿੱਚ ਦਰਾਰਾਂ ਪੈ ਗਈਆਂ ਅਤੇ ਘਰ ਦੇ ਬਾਹਰ ਲੱਗੇ ਸ਼ੀਸ਼ੇ ਵੀ ਟੁੱਟ ਗਏ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਵਿਸ਼ਵ ਖ਼ਬਰਾਂ ਕਵਰੇਜ ਮੌਕੇ ’ਤੇ ਪਹੁੰਚੀਆਂ ਦਮਕਲ ਵਿਭਾਗ ਦੀਆਂ ਟੀਮਾਂ ਨੇ ਕਰੀਬ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਘਰ ਵਿੱਚ ਮੌਜੂਦ ਦੋ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਭੇਜਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਦੋਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਕਰੀਬ 11:45 ਵਜੇ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਦੋ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ ਅਤੇ ਟੀਮਾਂ ਨੇ ਮੁਸ਼ੱਕਤ ਕਰਕੇ ਅੱਗ ’ਤੇ ਕਾਬੂ ਪਾਇਆ। ਉਹਨਾਂ ਦੱਸਿਆ ਕਿ ਘਰ ਵਿੱਚੋਂ ਦੋ ਔਰਤਾਂ ਗੰਭੀਰ ਰੂਪ ਵਿੱਚ ਝੁਲਸੀ ਹੋਈ ਹਾਲਤ ਵਿੱਚ ਮਿਲੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਉਧਰ ਏਸੀਪੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।