Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ

ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ : ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ,ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਮੁਤਾਬਕ ਨਿਰਪੱਖ, ਸੁਤੰਤਰਤ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ।

ਸ਼੍ਰੀ ਵਾਲੀਆ ਨੇ ਦੱਸਿਆ ਕਿ ਨਗਰ ਕੌਂਸਲ ਚੋਣਾਂ ਵਿੱਚ ਕੁੱਲ 1,08,067 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚ 54,943 ਪੁਰਸ਼ ਅਤੇ 53,116 ਮਹਿਲਾ ਅਤੇ 8 ਅਦਰ ਵੋਟਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਨਕੋਦਰ ਦੀਆਂ ਚੋਣਾਂ ਵਿੱਚ 27,964, ਆਦਮਪੁਰ ਵਿੱਚ 12,610, ਕਰਤਾਰਪੁਰ ਵਿੱਚ 19,736, ਨੂਰਮਹਿਲ ਵਿੱਚ 11,105 ਤੇ ਨਗਰ ਕੌਂਸਲ ਫਿਲੌਰ ਵਿੱਚ 19,179 ਅਤੇ ਨਗਰ ਪੰਚਾਇਤ ਲੋਹੀਆਂ ਵਿੱਚ 7,958 ਤੇ ਨਗਰ ਪੰਚਾਇਤ ਮਹਿਤਪੁਰ ਵਿੱਚ 9,515 ਵੋਟਰ ਆਪਣੇ ਵੋਟ ਦੇ ਹੱਕ ਦਾ ਵਰਤੋਂ ਕਰਨਗੇ।