ਜਲੰਧਰ, (ਸੰਜੇ ਸ਼ਰਮਾ)- ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਜਥੇਦਾਰ ਗਰਗੱਜ ਸਿੰਘ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਸ. ਭੂਪਿੰਦਰ ਪਾਲ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਭ ਨੂੰ ਇਕੱਠੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਆਈ ਹੋਈ ਸੰਗਤ ਦਾ ਧੰਨਵਾਦ ਵੀ ਕੀਤਾ।
