Business Khas

You are currently viewing ਲੱਕੜ ਗੋਦਾਮ ‘ਚ ਲੱਗੀ ਭਿਆਨਕ ਅੱਗ

ਲੱਕੜ ਗੋਦਾਮ ‘ਚ ਲੱਗੀ ਭਿਆਨਕ ਅੱਗ

ਗੋਦਾਈਪੁਰ ਇਲਾਕੇ ਵਿੱਚ ਸਥਿਤ ਇੱਕ ਲੱਕੜ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਡਰ ਦੇ ਮਾਹੌਲ ਵਿੱਚ ਘਰਾਂ ਅਤੇ ਦੁਕਾਨਾਂ ਤੋਂ ਬਾਹਰ ਨਿਕਲ ਆਏ। ਜਾਣਕਾਰੀ ਮੁਤਾਬਕ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ। ਗੋਦਾਮ ਵਿੱਚ ਵੱਡੀ ਮਾਤਰਾ ਵਿੱਚ ਲੱਕੜ ਅਤੇ ਹੋਰ ਜਲਣਸ਼ੀਲ ਸਮੱਗਰੀ ਪਈ ਹੋਣ ਕਾਰਨ ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀਆਂ ਉੱਚੀਆਂ ਲਪਟਾਂ ਅਤੇ ਘਣਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚੀਆਂ ਅਤੇ ਅੱਗ ਤੇ ਕਾਬੂ ਪਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ। ਫਾਇਰ ਕਰਮਚਾਰੀਆਂ ਨੂੰ ਅੱਗ ਬੁਝਾਉਣ ਦੌਰਾਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਗੋਦਾਮ ਵਿੱਚ ਲੱਕੜ ਦਾ ਵੱਡਾ ਸਟਾਕ ਮੌਜੂਦ ਸੀ। ਅੱਗ ਨੂੰ ਕਾਬੂ ਕਰਨ ਲਈ ਜੇਸੀਬੀ ਮਸ਼ੀਨ ਦੀ ਮਦਦ ਨਾਲ ਗੋਦਾਮ ਦੀ ਟੀਨ ਦੀ ਛੱਤ ਢਾਹੀ ਗਈ ਤਾਂ ਜੋ ਅੰਦਰ ਤੱਕ ਪਾਣੀ ਪਹੁੰਚਾਇਆ ਜਾ ਸਕੇ