Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਟਿਆਲਾ : ਨੀਲੇ ਡਰੱਮ ‘ਚੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ

ਪਟਿਆਲਾ : ਨੀਲੇ ਡਰੱਮ ‘ਚੋਂ ਨੌਜਵਾਨ ਲੜਕੀ ਦੀ ਲਾਸ਼ ਬਰਾਮਦ

ਪਟਿਆਲਾ ਅਰਬਨ ਐਸਟੇਟ ਇਲਾਕੇ ਨੇੜੇ ਕੂੜੇ ਦੇ ਡੰਪ ਕੋਲ ਇੱਕ ਨੀਲੇ ਰੰਗ ਦੇ ਡਰੱਮ ਵਿੱਚੋਂ ਨੌਜਵਾਨ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਿਕ, ਉਨ੍ਹਾਂ ਨੂੰ ਟੈਲੀਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਡੀਸੀਡਬਲਯੂ ਪੁਲ ਨੇੜੇ ਇੱਕ ਨੀਲੇ ਡਰੱਮ ਵਿੱਚ ਕਿਸੇ ਦੀ ਲਾਸ਼ ਪਈ ਹੋਈ ਹੈ। ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ, ਜਿੱਥੇ ਜਾਂਚ ਦੌਰਾਨ ਡਰੱਮ ਵਿੱਚੋਂ ਇੱਕ ਲੜਕੀ ਦੀ ਲਾਸ਼ ਬਰਾਮਦ ਹੋਈ। ਪੁਲਸ ਅਨੁਸਾਰ ਮ੍ਰਿਤਕਾ ਦੀ ਪਹਿਚਾਣ ਹਾਲੇ ਤੱਕ ਨਹੀਂ ਹੋ ਸਕੀ। ਲਾਸ਼ ਨੂੰ ਅਗਲੀ ਜਾਂਚ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ। ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਲੜਕੀ ਦੇ ਸਰੀਰ ‘ਤੇ ਦੋ ਟੈਟੂ ਬਣੇ ਹੋਏ ਸਨ ਅਤੇ ਕੁਝ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਪੁਲਸ ਵੱਲੋਂ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਲੜਕੀ ਦੀ ਪਹਿਚਾਣ ਲਈ ਕੋਸ਼ਿਸ਼ਾਂ ਜਾਰੀ ਹਨ।