Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ 7 ਕੇਂਦਰਾਂ ’ਚ 29 ਮਈ ਨੂੰ ਛੁੱਟੀ ਘੋਸ਼ਿਤ

ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ 7 ਕੇਂਦਰਾਂ ’ਚ 29 ਮਈ ਨੂੰ ਛੁੱਟੀ ਘੋਸ਼ਿਤ

ਜਲੰਧਰ, ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਜ਼ਿਲ੍ਹੇ ਦੇ 7 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਪੋਲ ਹੋਈਆਂ ਵੋਟਾਂ ਦੀ ਗਿਣਤੀ ਲਈ ਸਥਾਪਿਤ ਕੀਤੇ 7 ਗਿਣਤੀ ਕੇਂਦਰਾਂ ਵਿੱਚ 29 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜ਼ਿਲ੍ਹੇ ਵਿੱਚ ਵੋਟਾਂ ਦੀ ਗਿਣਤੀ ਲਈ ਸਕੂਲ ਆਫ਼ ਐਮੀਨੈਂਸ ਆਦਮਪੁਰ, ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ (ਜਲੰਧਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲੋਹੀਆਂ ਖਾਸ, ਗਲੋਟੀਆ ਗੁਰੂ ਹਰਗੋਬਿੰਦ ਬੇਟ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਹਿਤਪੁਰ, ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) ਨਕੋਦਰ, ਬਾਲ ਵਿਕਾਸ ਅਤੇ ਪੰਚਾਇਤ ਦਫ਼ਤਰ ਨੂਰਮਹਿਲ ਅਤੇ ਕਮਿਊਨਿਟੀ ਹਾਲ ਫਿਲੌਰ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ।

ਜਾਰੀ ਕੀਤੇ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਸਕੂਲਾਂ/ਕਾਲਜਾਂ ਵਿੱਚ ਇਨ੍ਹਾਂ ਤਾਰੀਕਾਂ ਨੂੰ ਪੇਪਰ ਹਨ, ਉਹ ਪੇਪਰ ਨਿਰਧਾਰਿਤ ਮਿਤੀਆਂ ਨੂੰ ਹੋਣਗੇ ਅਤੇ ਸਬੰਧਤ ਸਟਾਫ਼ ਸਕੂਲ/ਕਾਲਜ ਵਿੱਚ ਹਾਜ਼ਰ ਰਹਿਣਾ ਯਕੀਨੀ ਬਣਾਏਗਾ।