Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing 6 ਮਹੀਨਿਆਂ ‘ਚ 97% ਮਹਿੰਗਾ ਹੋਇਆ 19 ਕਿਲੋ ਦਾ ਸਿਲੰਡਰ

6 ਮਹੀਨਿਆਂ ‘ਚ 97% ਮਹਿੰਗਾ ਹੋਇਆ 19 ਕਿਲੋ ਦਾ ਸਿਲੰਡਰ

19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੌਜੂਦਾ ਸਾਲ ਵਿੱਚ ਇਸ ਦੀ ਕੀਮਤ ਵਿੱਚ ਲਗਾਤਾਰ ੭ਵੀਂ ਵਾਰ ਇਜ਼ਾਫ਼ਾ ਹੋਇਆ ਹੈ। ਖ਼ਾਸ ਗੱਲ ਇਹ ਹੈ ਕਿ ਪਿਛਲੇ 6 ਮਹੀਨਿਆਂ ਵਿੱਚ 19 ਕਿਲੋਗ੍ਰਾਮ ਵਾਲਾ ਕਮਰਸ਼ੀਅਲ ਸਿਲੰਡਰ 97 ਫ਼ੀਸਦੀ ਤੱਕ ਮਹਿੰਗਾ ਹੋ ਚੁੱਕਾ ਹੈ।ਖ਼ਾਸ ਗੱਲ ਇਹ ਹੈ ਕਿ ਮਈ ਮਹੀਨੇ ਦੌਰਾਨ 993 ਰੁਪਏ ਦਾ ਵੱਡਾ ਵਾਧਾ ਦੇਖਣ ਨੂੰ ਮਿਲਿਆ ਸੀ, ਜਿਸ ਕਾਰਨ 19 ਕਿਲੋਗ੍ਰਾਮ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 3000 ਰੁਪਏ ਦੇ ਪੱਧਰ ਤੋਂ ਵੀ ਉੱਪਰ ਚਲੀ ਗਈ ਸੀ। ਇਸ ਦੇ ਨਾਲ ਹੀ ਛੋਟੇ ਗੈਸ ਸਿਲੰਡਰ ਦੀ ਕੀਮਤ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ, ਜੋ ਕਿ ਮੱਧ ਵਰਗ ਦੇ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਮੰਨੀ ਜਾ ਰਹੀ ਹੈ। ਆਓ ਜਾਣਦੇ ਹਾਂ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਘਰੇਲੂ ਗੈਸ ਸਿਲੰਡਰ, ਕਮਰਸ਼ੀਅਲ ਗੈਸ ਸਿਲੰਡਰ ਅਤੇ ਛੋਟੇ ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਕੀ ਹੋ ਗਈਆਂ ਹਨ।