Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਾਉਣੀ ਦੀਆਂ ਫਸਲਾਂ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਦਿੱਤੀ ਜਾਣਕਾਰੀ

ਸਾਉਣੀ ਦੀਆਂ ਫਸਲਾਂ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਦਿੱਤੀ ਜਾਣਕਾਰੀ

ਜਲੰਧਰ, 2 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਜਲੰਧਰ ਵੱਲੋਂ ਪੀਏਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਜਲੰਧਰ ਅਤੇ ਨੈਸ਼ਨਲ ਸੈਂਟਰ ਫਾਰ ਇੰਟੀਗ੍ਰੇਟਿਡ ਪੈਸਟ ਮੈਨੇਜਮੈਂਟ, ਜਲੰਧਰ ਦੇ ਸਹਿਯੋਗ ਨਾਲ ‘ਖੇਤ ਬਚਾਓ’ ਮੁਹਿੰਮ ਤਹਿਤ ਪਿੰਡ ਅਰਜਨਵਾਲ, ਬਲਾਕ ਆਦਮਪੁਰ ਵਿਖੇ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲਗਭਗ 150 ਕਿਸਾਨਾਂ ਨੇ ਭਾਗ ਲਿਆ। ਸਹਾਇਕ ਪ੍ਰੋਫੈਸਰ ਐਗਰੋਨੋਮੀ, ਕੇ.ਵੀ.ਕੇ. ਜਲੰਧਰ ਡਾ. ਪ੍ਰਭਜੀਤ ਕੌਰ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦਾਂ ਦੀ ਸੰਤੁਲਿਤ ਵਰਤੋਂ ਅਤੇ ਮਿੱਟੀ ਪਰਖ ਆਧਾਰਿਤ ਖਾਦਾਂ ਦੀ ਸਿਫਾਰਸ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੀ ਸਿਹਤ ਸੰਭਾਲਣ ਅਤੇ ਲਾਗਤ ਘਟਾਉਣ ਲਈ ਪ੍ਰੇਰਿਆ। ਡਾ. ਹਰਵਿੰਦਰ ਸਿੰਘ ਝੋਨੇ ਵਿੱਚ SRBSDV ਅਤੇ ਫਾਲਸ ਸਮੱਟ ਬਿਮਾਰੀ ਦੀ ਪਹਿਚਾਣ, ਰੋਕਥਾਮ ਤੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਸਹਾਇਕ ਨਿਰਦੇਸ਼ਕ, ਐਨ.ਸੀ.ਆਈ.ਪੀ.ਐਮ. ਡਾ. ਪੀ. ਸੀ. ਭਾਰਦਵਾਜ ਨੇ ਆਈ.ਪੀ.ਐਮ. ਰਣਨੀਤੀਆਂ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਰਸਾਇਣਕ ਕੀਟਨਾਸ਼ਕਾਂ ਦੀ ਥਾਂ ਜੈਵਿਕ ਤਰੀਕੇ ਅਪਣਾਉਣ ਦੀ ਸਲਾਹ ਦਿੱਤੀ।