Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ

ਜਲੰਧਰ, ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ (PSMSU), ਪੰਜਾਬ ਵੱਲੋਂ ਦਿੱਤੇ ਗਏ ਸੰਘਰਸ਼ ਪ੍ਰੋਗਰਾਮ ਤਹਿਤ ਅੱਜ ਡੀ.ਸੀ. ਦਫ਼ਤਰ, ਜਲੰਧਰ ਦੇ ਸਾਹਮਣੇ ਪੁੱਡਾ ਗਰਾਊਂਡ ਵਿਖੇ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਪਿੱਟ-ਸਿਆਪਾ ਕੀਤਾ।ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ (ਡੀ.ਏ.) ਦੀਆਂ ਬਕਾਇਆ ਕਿਸ਼ਤਾਂ ਨਾ ਦੇਣ ਦੇ ਹੱਕ ਵਿੱਚ ਅਦਾਲਤ ਵਿੱਚ ਪੇਸ਼ ਕੀਤੀ ਗਈ *ਸੀਲਬੰਦ ਮੁਲਾਜ਼ਮ ਵਿਰੋਧੀ ਰਿਪੋਰਟ* ਦੀਆਂ ਕਾਪੀਆਂ ਸਾੜ ਕੇ ਆਪਣਾ ਤਿੱਖਾ ਰੋਸ ਪ੍ਰਗਟ ਕੀਤਾ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਚੋਣਾਂ ਸਮੇਂ ਮੁਲਾਜ਼ਮ ਹਿਤੈਸ਼ੀ ਹੋਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਅਦਾਲਤਾਂ ਵਿੱਚ ਮੁਲਾਜ਼ਮਾਂ ਦੇ ਬਣਦੇ ਹੱਕਾਂ ਦੇ ਵਿਰੁੱਧ ਰਿਪੋਰਟਾਂ ਪੇਸ਼ ਕਰ ਰਹੀ ਹੈ।

ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ, ਡੀ.ਏ. ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕਰੇ ਅਤੇ ਅਦਾਲਤ ਵਿੱਚ ਪੇਸ਼ ਕੀਤੀ ਗਈ ਮੁਲਾਜ਼ਮ ਵਿਰੋਧੀ ਸੀਲਬੰਦ ਰਿਪੋਰਟ ਨੂੰ ਵਾਪਸ ਲਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।