Business Khas

Latest news
ट्रैफिक नियमों के बारे में अधिक से अधिक जागरूक करने पर दिया जोर ਸਿੱਖ ਤਾਲਮੇਲ ਕਮੇਟੀ ਦੇ ਦਫਤਰ ਪੁਲੀ ਅਲੀ ਮਹੱਲਾ ਵਿਖੇ ਅਰਦਾਸ ਸਮਾਗਮ ਕਰਵਾਏ ਜਾਣਗੇ ਵੋਟਰ ਮੈਪਿੰਗ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 7 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਫਿਰੋਜ਼ਪੁਰ ਕੈਂਟ ਦੇ ਰੈਸਟੋਰੈਂਟ ‘ਚ ਲੱਗੀ ਭਿਆਨਕ ਅੱਗ ਮੌਸਮ ਵਿਭਾਗ ਵੱਲੋਂ ਅਗਲੇ 48 ਘੰਟਿਆਂ ਲਈ ਅਲਰਟ ਜਾਰੀ ਇੱਕ ਸਾਲ ਚ ਸਿਰਫ 5% ਹੀ ਫੀਸ ਵਧਾ ਸਕਣਗੇ ਨਿੱਜੀ ਸਕੂਲ : ਸੀਐਮ ਮਾਨ ਪੰਜਾਬ ਐਂਟਰੀ ’ਤੇ ਨਿਹੰਗਾਂ ਨੇ ਲਗਾਇਆ 'ਖਾਲਸਾ ਟੈਕਸ' ਮੁਲਾਜ਼ਮ ਵਿਰੋਧੀ ਰਿਪੋਰਟ ਦੀਆਂ ਕਾਪੀਆਂ ਸਾੜੀਆਂ ਸਾਉਣੀ ਦੀਆਂ ਫਸਲਾਂ ’ਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਦਿੱਤੀ ਜਾਣਕਾਰੀ

ਟ੍ਰੇਨਿੰਗ ’ਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਆਨਲਾਈਨ ਵਰਕ ਰੈਡੀਨੈਂਸ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ

ਜਲੰਧਰ, 2 ਜੂਨ: ਨੌਜਵਾਨਾਂ ਨੂੰ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਤਹਿਤ ਪ੍ਰਦਾਨ ਕੀਤੀ ਜਾਂਦੀ ਆਨਲਾਈਨ ਸਿਖ਼ਲਾਈ ਸਬੰਧੀ ਟੈਸਟ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਰਾਇਨਾ ਸਿੱਖਿਆ ਫਾਊਂਡੇਸ਼ਨ ਨਾਲ ਕੀਤੇ ਗਏ ਐਮ.ਓ.ਯੂ. ਤਹਿਤ 12 ਸਾਫਟ ਸਕਿੱਲਜ਼ ਅਤੇ 14 ਹਾਰਡ ਸਕਿੱਲਜ਼ ਨਾਲ ਸਬੰਧਤ 21 ਘੰਟਿਆਂ ਦੀ ਮੁਫ਼ਤ ਆਨਲਾਈਨ ਸਿਖ਼ਲਾਈ ਪ੍ਰਦਾਨ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਭਾਗ ਲੈਣ ਲਈ ਉਮੀਦਵਾਰਾਂ ਨੂੰ ਪਹਿਲਾਂ ਆਨਲਾਈਨ ‘ਵਰਕ ਰੈਡੀਨੈਂਸ ਐਪਟੀਟਿਊਡ ਪ੍ਰਡਿਕਟਰ’ (ਡਬਲਿਊ.ਆਰ.ਏ.ਪੀ.) ਟੈਸਟ ਦੇਣਾ ਹੋਵੇਗਾ।
ਟੈਸਟ ਵਿੱਚ ਸਫ਼ਲ ਉਮੀਦਵਾਰਾਂ ਨੂੰ ਰਿਸਰਚ, ਸਟ੍ਰੈਟਰਜੀ, ਉਦਮਤਾ, ਮਾਰਕੀਟਿੰਗ, ਸੋਸ਼ਲ ਮੀਡੀਆ ਮਾਰਕੀਟਿੰਗ, ਬਿਜ਼ਨਸ ਆਪ੍ਰੇਸ਼ਨਜ਼, ਸੇਲਜ਼, ਕੋਡਿੰਗ, ਡਿਜ਼ਾਈਨ, ਫੈਸ਼ਨ, ਅਕਾਦਮਿਕ ਖੇਤਰ ਅਤੇ ਡਾਟਾ ਐਨਾਲਿਟਿਕਸ ਆਦਿ ਵਿੱਚ ਸਿਖ਼ਲਾਈ ਪ੍ਰਦਾਨ ਕੀਤੀ ਜਾਵੇਗੀ। ਟੈਸਟ ਦੇਣ ਦੇ ਚਾਹਵਾਨ ਉਮੀਦਵਾਰ ਗੂਗਲ ਫਾਰਮ https://form.typeform.com/to/FjueMdNc ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਤੋਂ ਇਲਾਵਾ ਚਾਹਵਾਨ ਉਮੀਦਵਾਰ ਗੂਗਲ ਫਾਰਮ https://rainaeducationfoundation.netlify.app/ ਰਾਹੀਂ ਨੌਕਰੀ ਦੀ ਤਿਆਰੀ ਸਬੰਧੀ ਮੁਲਾਂਕਣ ਟੈਸਟ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਤੀਜੀ ਮੰਜ਼ਿਲ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਮਰਾ ਨੰਬਰ 320 ਜਾਂ ਬਲਾਕ ਥੀਮੈਟਿਕ ਐਕਸਪਰਟ ਨਾਲ 9056920100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।